ਫਿਰੋਜ਼ਪੁਰ : ਫਿਰੋਜ਼ਪੁਰ-ਫਾਜ਼ਿਲਕਾ ਹਾਈਵੇ ਉੱਪਰ ਇੱਕ ਭਿਆਨਕ ਦਰਦਨਾਕ ਹਾਦਸਾ ਵਾਪਰ ਗਿਆ, ਜਿੱਥੇ ਦੋ ਕਾਰਾਂ ਦੀ ਆਹਮੋ-ਸਾਹਮਣੀ ਟੱਕਰ ਹੋ ਗਈ। ਜਾਣਕਾਰੀ ਮੁਤਾਬਕ ਫਿਰੋਜ਼ਪੁਰ-ਫਾਜ਼ਿਲਕਾ ਜੀਟੀ ਰੋਡ 'ਤੇ ਸਥਿਤ ਪਿੰਡ ਪੀਰ ਖਾਂ ਸ਼ੇਖਾਂ ਲਾਗੇ ਇਹ ਹਾਦਸਾ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਦੋ ਕਾਰਾਂ ਦੀ ਆਹਮੋ-ਸਾਹਮਣੀ ਹੋਈ ਟੱਕਰ ਵਿੱਚ ਪੰਜ ਤੋਂ ਛੇ ਜਣਿਆਂ ਨੂੰ ਬੇਹੱਦ ਜ਼ਿਆਦਾ ਸੱਟਾਂ ਲੱਗੀਆਂ ਹਨ, ਜਿਨ੍ਹਾਂ ਵਿੱਚੋਂ 2 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਬਾਕੀਆਂ ਦਾ ਸਿਵਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਕਈ ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਇਹ ਵੀ ਪੜ੍ਹੋ : ਈਰਾਨ ਦੇ ਮਿਜ਼ਾਈਲ ਹਮਲੇ ਤੋਂ ਬਾਅਦ ਭਾਰਤ-ਕਤਰ ਦੀਆਂ 2 ਉਡਾਣਾਂ ਰੱਦ, ਮੱਧ ਪੂਰਬ 'ਚ ਵਧਿਆ ਤਣਾਅ
ਇੱਕ ਮ੍ਰਿਤਕ ਦੀ ਪਛਾਣ ਕੁਲਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਤਰਨਤਾਰਨ ਵਜੋਂ ਹੋਈ ਹੈ, ਜੋ ਕਿ ਪੰਜਾਬ ਪੁਲਸ ਦੇ ਸਬ-ਇੰਸਪੈਕਟਰ ਵਜੋਂ ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਸੀ ਅਤੇ ਵਾਪਸ ਜਾ ਰਿਹਾ ਸੀ ਕਿ ਹਾਦਸੇ ਦਾ ਸ਼ਿਕਾਰ ਹੋ ਗਿਆ। ਇੱਕ ਹੋਰ ਮ੍ਰਿਤਕ ਔਰਤ ਦੀ ਪਛਾਣ ਨਹੀਂ ਹੋ ਸਕੀ ਹੈ। ਬਾਕੀ ਦੇ ਚਾਰੇ ਜ਼ਖਮੀ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। 108 ਐਮਰਜੈਂਸੀ ਐੱਬੂਲੈਂਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਮੌਕੇ 'ਤੇ ਇਕੱਤਰ ਲੋਕਾਂ ਦੀ ਸਹਾਇਤਾ ਨਾਲ ਐਬੂਲੈਂਸ ਰਾਹੀਂ ਫਿਰੋਜ਼ਪੁਰ ਵਿਖੇ ਇਲਾਜ ਲਈ ਰਵਾਨਾ ਕਰ ਦਿੱਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਕੈਬਨਿਟ 'ਚ ਫੇਰਬਦਲ ਦੀ ਤਿਆਰੀ! ਸੰਜੀਵ ਅਰੋੜਾ ਤੋਂ ਇਲਾਵਾ ਹੋਰ ਵਿਧਾਇਕ ਵੀ ਬਣ ਸਕਦੇ ਹਨ ਮੰਤਰੀ
NEXT STORY