ਲੋਹੀਆਂ ਖ਼ਾਸ (ਸੱਦੀ) : ਪੰਜਾਬ ਸਰਕਾਰ ਅਤੇ ਡੀ. ਜੀ. ਪੀ. ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ, ਜਦੋਂ ਥਾਣਾ ਲੋਹੀਆਂ ਦੀ ਪੁਲਸ ਨੇ ਕਰੀਬ 2.5 ਕਰੋੜ ਰੁਪਏ ਦੀ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ। ਫੜੇ ਗਏ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਕਤਲ ਅਤੇ ਅਸਲਾ ਐਕਟ ਦਾ ਸੰਗੀਨ ਮਾਮਲਾ ਦਰਜ ਹੈ।
ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਸਬ-ਡਵੀਜ਼ਨ ਸ਼ਾਹਕੋਟ ਸਰਵਨ ਸਿੰਘ ਬੱਲ ਨੇ ਦੱਸਿਆ ਕਿ ਥਾਣਾ ਲੋਹੀਆਂ ਦੇ ਮੁੱਖ ਅਫ਼ਸਰ ਇੰਸਪੈਕਟਰ ਸੁਖਵਿੰਦਰ ਪਾਲ ਸਿੰਘ ਮੁਲਤਾਨੀ ਦੀ ਅਗਵਾਈ ਹੇਠ ਪੁਲਸ ਪਾਰਟੀ ਇਲਾਕੇ ਵਿਚ ਗਸ਼ਤ ਕਰ ਰਹੀ ਸੀ। ਗਸ਼ਤ ਦੌਰਾਨ ਪਿੰਡ ਫੁੱਲ ਘੁੱਦਵਾਲ ਤੋਂ ਪਿੱਛੇ ਨਵੇਂ ਬਣ ਰਹੇ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈੱਸਵੇਅ ਦੇ ਪੁਲ ਕੋਲ ਇਕ ਮੋਟਰਸਾਈਕਲ ਸਵਾਰ ਸ਼ੱਕੀ ਨੌਜਵਾਨ ਨੂੰ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ 505 ਗ੍ਰਾਮ ਹੈਰੋਇਨ (ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੀਬ 2 ਕਰੋੜ 50 ਲੱਖ ਰੁਪਏ ਦੱਸੀ ਜਾ ਰਹੀ ਹੈ) ਬਰਾਮਦ ਹੋਈ।
ਇਹ ਵੀ ਪੜ੍ਹੋ : ਲੁਧਿਆਣਾ ਨਗਰ ਨਿਗਮ ਜਨਰਲ ਹਾਊਸ ਦੀ ਮੀਟਿੰਗ 'ਚ ਹੰਗਾਮਾ! ਕੌਂਸਲਰਾਂ ਵਿਚਾਲੇ ਹੋਈ ਧੱਕਾਮੁੱਕੀ
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਪੀਰ ਮੁਹੰਮਦ, ਥਾਣਾ ਮੱਖੂ, ਜ਼ਿਲਾ ਫ਼ਿਰੋਜ਼ਪੁਰ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮ ਦਾ ਮੋਟਰਸਾਈਕਲ ਜ਼ਬਤ ਕਰ ਕੇ ਉਸ ਖ਼ਿਲਾਫ਼ ਥਾਣਾ ਲੋਹੀਆਂ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮਾ ਨੰਬਰ 186 ਦਰਜ ਕਰ ਲਿਆ ਹੈ। ਪੁਲਸ ਰਿਕਾਰਡ ਦੀ ਪੜਤਾਲ ਦੌਰਾਨ ਸਾਹਮਣੇ ਆਇਆ ਹੈ ਕਿ ਉਕਤ ਮੁਲਜ਼ਮ ਖ਼ਿਲਾਫ਼ ਥਾਣਾ ਮੱਖੂ ਵਿਖੇ ਪਹਿਲਾਂ ਵੀ ਕਤਲ (ਧਾਰਾ 302 ਆਈ. ਪੀ. ਸੀ.) ਅਤੇ ਅਸਲਾ ਐਕਟ ਤਹਿਤ ਪਰਚਾ ਦਰਜ ਹੈ। ਪੁਲਸ ਅਧਿਕਾਰੀਆਂ ਅਨੁਸਾਰ ਮੁਲਜ਼ਮ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਹ ਇਹ ਨਸ਼ੇ ਦੀ ਖੇਪ ਕਿੱਥੋਂ ਲੈ ਕੇ ਆਇਆ ਸੀ ਅਤੇ ਅੱਗੇ ਕਿੱਥੇ ਸਪਲਾਈ ਕਰਨੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਈ.ਡੀ. ਵੱਲੋਂ ਲੁਧਿਆਣਾ ਦੇ CP ਸਵਪਨ ਸ਼ਰਮਾ ਨੂੰ ਸੰਮਨ ਜਾਰੀ, ਜਾਣੋ ਕੀ ਹੈ ਮਾਮਲਾ?
NEXT STORY