ਜਲੰਧਰ (ਵੈੱਬ ਡੈਸਕ)- ਪੰਜਾਬ 'ਚ ਮਾਨਸੂਨ ਨੇ ਰਫ਼ਤਾਰ ਫੜਨੀ ਸ਼ੁਰੂ ਕਰ ਦਿੱਤੀ ਹੈ। ਆਉਣ ਵਾਲੇ ਦਿਨਾਂ ਲਈ ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਵਿਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ ਅਤੇ ਕੁਝ ਥਾਵਾਂ 'ਤੇ ਗਰਜ-ਤੂਫ਼ਾਨ ਦੇ ਨਾਲ ਭਾਰੀ ਬਾਰਿਸ਼ ਹੋ ਸਕਦੀ ਹੈ।
ਇਹ ਵੀ ਪੜ੍ਹੋ: ਚੜ੍ਹਦੀ ਜਵਾਨੀ ਪੁੱਤ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਜਦ ਕੰਮ ਤੋਂ ਪਰਤੇ ਮਾਪੇ ਤਾਂ ਅਜਿਹੀ ਹਾਲਤ ਵੇਖ...
ਮੌਸਮ ਸਬੰਧੀ ਤਾਜ਼ਾ ਕੀਤੀ ਗਈ ਭਵਿੱਖਬਾਣੀ ਮੁਤਾਬਕ ਅੱਜ ਪੰਜਾਬ ਦੇ ਅੱਧੇ ਤੋਂ ਵੱਧ ਜ਼ਿਲ੍ਹਿਆਂ ਵਿਚ ਮੀਂਹ ਪੈ ਸਕਦਾ ਹੈ। ਚੰਡੀਗੜ੍ਹ ਸਮੇਤ ਪੰਜਾਬ ਦੇ 19 ਜ਼ਿਲ੍ਹਿਆਂ ਵਿਚ ਮੌਸਮ ਦੀ ਤਬਦੀਲੀ ਵੇਖਣ ਨੂੰ ਮਿਲੇਗੀ। ਮਾਨਸਾ, ਸੰਗਰੂਰ , ਪਟਿਆਲਾ, ਮੋਹਾਲੀ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਲੁਧਿਆਣਾ, ਚੰਡੀਗੜ੍ਹ, ਮੋਗਾ, ਫਰੀਦਕੋਟ, ਫਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ 'ਚ ਹਲਕਾ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਖਿਡਾਰੀਆਂ ਲਈ CM ਮਾਨ ਦਾ ਵੱਡਾ ਐਲਾਨ, ਨਸ਼ੇ ਦੇ ਮੁੱਦੇ 'ਤੇ ਵੀ ਦਿੱਤਾ ਅਹਿਮ ਬਿਆਨ
ਉਥੇ ਹੀ 14-15 ਜੁਲਾਈ ਲਈ ਮੌਸਮ ਸੰਬਧੀ ਕਿਸੇ ਤਰ੍ਹਾਂ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ, ਜਦਕਿ 16 ਜੁਲਾਈ ਲਈ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਦੇ ਮੁਤਾਬਕ 16 ਜੁਲਾਈ ਨੂੰ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਇਸ ਦਿਨ ਲਈ ਵਿਭਾਗ ਨੇ ਪੂਰੇ ਪੰਜਾਬ 'ਚ ਯੈਲੋ ਅਲਰਟ ਜਾਰੀ ਕੀਤਾ ਹੈ। 16 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ 'ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 15,16,17 ਨੂੰ ਰਹੇਗੀ ਸਰਕਾਰੀ ਛੁੱਟੀ, 3 ਦਿਨ ਬੰਦ ਰਹਿਣਗੇ ਸਕੂਲ ਤੇ ਕਾਲਜ
ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਇਸ ਦਿਨ ਲਈ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਇਸ ਤੋਂ ਇਲਾਵਾ ਕਈ ਇਲਾਕਿਆਂ 'ਚ ਅਸਮਾਨੀ ਬਿਜਲੀ ਚਮਕਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਇਸ ਦੇ ਨਾਲ ਹੀ 17 ਅਤੇ 18 ਜੁਲਾਈ ਨੂੰ ਕਿਸੇ ਤਰ੍ਹਾਂ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ ਅਤੇ ਇਨ੍ਹਾਂ ਦਿਨਾਂ ਦਰਮਿਆਨ ਧੁੱਪ ਨਿਕਲਣ ਕਾਰਨ ਪੰਜਾਬ 'ਚ ਗਰਮੀ ਵੱਧਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਵੱਡੀ ਸਹੂਲਤ! ਹੁਣ ਹਫ਼ਤੇ ’ਚ 6 ਦਿਨ ਖੁੱਲ੍ਹੇਗਾ ਇਹ ਸੇਵਾ ਕੇਂਦਰ, ਨਹੀਂ ਪਵੇਗੀ ਛੁੱਟੀ ਲੈਣ ਦੀ ਲੋੜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਲੁਟੇਰਿਆਂ ਨੇ ਟਾਇਰ ਪੈਂਚਰ ਕਰਕੇ ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਕੀਤੀ ਟਰੱਕ ਡਰਾਈਵਰ ਦੀ ਲੁੱਟ, ਕੀਤਾ ਗੰਭੀਰ ਜ਼ਖਮੀ
NEXT STORY