ਜਲੰਧਰ- ਪੰਜਾਬ 'ਚ ਅਗਲੇ ਕੁਝ ਦਿਨਾਂ ਲਈ ਮੌਸਮ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਜਾਰੀ ਜ਼ਿਲ੍ਹਾ-ਵਾਰ ਅਨੁਮਾਨ ਅਨੁਸਾਰ 1 ਅਪ੍ਰੈਲ ਤੋਂ 4 ਮਈ ਤੱਕ ਸੂਬੇ ਦੇ ਵੱਖ-ਵੱਖ ਇਲਾਕਿਆਂ ਵਿੱਚ ਬਿਜਲੀ ਲਿਸ਼ਕਣ, ਤੇਜ਼ ਹਵਾਵਾਂ ਅਤੇ ਬਾਰਿਸ਼ ਦੀ ਸੰਭਾਵਨਾ ਬਣੀ ਰਹੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਰਿਸ਼ਤਿਆਂ ਦਾ ਕਤਲ, ਪੁੱਤ ਨੇ ਮਾਰ'ਤੀ ਮਾਂ
ਫਿਲਹਾਲ ਲਈ 1 ਤੇ 2 ਮਈ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ 'ਚ ਕੋਈ ਵੱਡੀ ਚੇਤਾਵਨੀ ਨਹੀਂ ਹੈ ਅਤੇ ਮੌਸਮ ਆਮ ਰਹਿਣ ਦੀ ਸੰਭਾਵਨਾ ਹੈ। ਉੱਥੇ ਹੀ 3 ਮਈ ਨੂੰ ਮੌਸਮ ਵਿੱਚ ਅਚਾਨਕ ਬਦਲਾਅ ਆ ਸਕਦਾ ਹੈ। ਇਸ ਦਿਨ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਵਰਗੇ ਉੱਤਰੀ ਅਤੇ ਮੱਧ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਬਿਜਲੀ ਲਿਸ਼ਕਣ ਨਾਲ ਤੇਜ਼ ਹਵਾਵਾਂ (40-50 ਕਿਮੀ ਪ੍ਰਤੀ ਘੰਟਾ) ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਦਿਨਾਂ ਲਈ ਕੱਪੜੇ ਦੀਆਂ ਮਾਰਕੀਟਾਂ ਬੰਦ
ਮੌਸਮ ਵਿਭਾਗ ਮੁਤਾਬਕ 4 ਮਈ ਨੂੰ ਮੌਸਮ ਹੋਰ ਪ੍ਰਭਾਵਿਤ ਹੋ ਸਕਦਾ ਹੈ। ਇਸ ਦਿਨ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਨਵਾਂਸ਼ਹਿਰ, ਲੁਧਿਆਣਾ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਵੀ ਬਿਜਲੀ ਅਤੇ ਤੇਜ਼ ਹਵਾਵਾਂ ਦੀ ਚੱਲਣ ਦੀ ਸੰਭਾਵਨਾ ਹੈ। ਕੁਝ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਵੀ ਹੋ ਸਕਦੀ ਹੈ। ਬਠਿੰਡਾ, ਮਾਨਸਾ, ਮੁਕਤਸਰ ਅਤੇ ਫਾਜ਼ਿਲਕਾ ਵਿੱਚ ਜ਼ਿਆਦਾਤਰ ਸਮੇਂ ਮੌਸਮ ਸਧਾਰਨ ਰਹਿਣ ਦੀ ਉਮੀਦ ਹੈ, ਹਾਲਾਂਕਿ ਕੁਝ ਥਾਵਾਂ ’ਤੇ ਹਲਕੇ ਬਦਲਾਅ ਸੰਭਵ ਹਨ।
ਇਹ ਵੀ ਪੜ੍ਹੋ- ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
SGPC ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
NEXT STORY