ਚੰਡੀਗੜ੍ਹ : ਪੰਜਾਬ 'ਚ ਦਿਨੋਂ-ਦਿਨ ਗਰਮੀ ਦਾ ਕਹਿਰ ਵੱਧਦਾ ਜਾ ਰਿਹਾ ਹੈ। ਮੌਸਮ ਵਿਭਾਗ ਵਲੋਂ ਜਿੱਥੇ 2 ਦਿਨਾਂ ਲਈ ਸੂਬੇ 'ਚ 'ਲੂ' ਦੀ ਚਿਤਾਵਨੀ ਜਾਰੀ ਕੀਤੀ ਹੈ, ਉੱਥੇ ਹੀ ਆਉਣ ਵਾਲੇ ਦਿਨਾਂ 'ਚ ਤੂਫ਼ਾਨ ਨਾਲ ਮੀਂਹ ਦਾ ਵੀ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਨੇ ਸਾਂਝੀ ਕੀਤੀ ਸਨਸਨੀਖੇਜ਼ ਵੀਡੀਓ
ਮੌਸਮ ਵਿਭਾਗ ਦੇ ਮੁਤਾਬਕ 29 ਅਤੇ 30 ਮਈ ਨੂੰ ਸੂਬੇ 'ਚ ਹੀਟ ਵੇਵ ਦੀ ਵੱਡੀ ਚਿਤਾਵਨੀ ਜਾਰੀ ਕੀਤੀ ਗਈ ਹੈ। ਪੰਜਾਬ ਦੇ ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਜ਼ਿਲ੍ਹੇ 'ਚ ਹੀਟ ਵੇਵ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ 1 ਤੋਂ 4 ਮਈ ਤੱਕ ਸੂਬੇ ਦੇ ਕਈ ਇਲਾਕਿਆਂ 'ਚ ਧੂੜ ਭਰੀ ਹਨ੍ਹੇਰੀ ਅਤੇ ਬਿਜਲੀ ਚਮਕਣ ਸਣੇ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : 'ਆਪ' ਆਗੂ ਦੀ ਧੀ ਦੀ ਕੈਨੇਡਾ 'ਚ ਸ਼ੱਕੀ ਹਾਲਾਤ 'ਚ ਮੌਤ, Study Visa 'ਤੇ ਗਈ ਸੀ ਕੈਨੇਡਾ
ਵਿਭਾਗ ਵਲੋਂ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਐੱਸ. ਏ. ਐੱਸ. ਨਗਰ, ਗੁਰਦਾਸਪੁਰ, ਤਰਨਤਾਰਨ, ਨਵਾਂਸ਼ਹਿਰ ਅਤੇ ਹੋਰ ਜ਼ਿਲ੍ਹਿਆਂ 'ਚ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਵਲੋਂ 'ਲੂ' ਦੀ ਚਿਤਾਵਨੀ ਦੌਰਾਨ ਲੋਕਾਂ ਨੂੰ ਦੁਪਹਿਰ ਵੇਲੇ ਘਰੋਂ ਬਾਹਰ ਨਿਕਲਣ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ ਗਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖ਼ਬਰ: ਫ਼ੌਜ ਨੇ ਪੰਜਾਬ 'ਚੋਂ ਫੜਿਆ 'ਪਾਕਿਸਤਾਨੀ ਜਾਸੂਸ', ਬਾਜ਼ਾਰ 'ਚ ਬੈਠਾ ਗੰਢਦਾ ਸੀ ਜੁੱਤੀਆਂ
NEXT STORY