ਕਪੂਰਥਲਾ (ਓਬਰਾਏ)- ਕਪੂਰਥਲਾ ਸ਼ਹਿਰ ਦੇ ਸੀਨਪੁਰਾ ਇਲਾਕੇ 'ਚ ਦਿਨ-ਦਿਹਾੜੇ ਗੋਲ਼ੀਆਂ ਮਾਰ ਕੇ ਕਤਲ ਕੀਤੀ ਮਹਿਲਾ ਦੇ ਮਾਮਲੇ ਵਿਚ ਇਕ ਵੱਡੀ ਅਪਡੇਟ ਸਾਹਮਣੇ ਆਈ ਹੈ। ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਵੇਂ ਮੁਲਜ਼ਮ ਸੀ. ਸੀ. ਟੀ. ਵੀ. ਕੈਮਰਿਆਂ ਵਿੱਚ ਕੈਦ ਹੋ ਗਏ ਹਨ ਅਤੇ ਹੁਣ ਮੁਲਜ਼ਮਾਂ ਦੀਆਂ ਤਸਵੀਰਾਂ ਪੁਲਸ ਦੇ ਹੱਥ ਲੱਗੀਆਂ ਹਨ।
ਸੀ. ਸੀ. ਟੀ. ਵੀ. ਫੁਟੇਜ ਤੋਂ ਮਿਲੇ ਮਹੱਤਵਪੂਰਨ ਸੁਰਾਗ
ਪੁਲਸ ਵੱਲੋਂ ਖੰਗਾਲੇ ਗਏ ਨੇੜੇ ਦੇ ਸੀ. ਸੀ. ਟੀ. ਵੀ. ਕੈਮਰਿਆਂ ਵਿੱਚ ਸਾਫ਼ ਵੇਖਿਆ ਜਾ ਰਿਹਾ ਹੈ ਕਿ ਦੋ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਉਂਦੇ ਹਨ ਅਤੇ ਘਟਨਾ ਤੋਂ ਬਾਅਦ ਤੇਜ਼ੀ ਨਾਲ ਭੱਜਦੇ ਹੋਏ ਸਾਫ਼ ਵਿਖਾਈ ਦਿੰਦੇ ਹਨ। ਪੁਲਸ ਸੂਤਰਾਂ ਅਨੁਸਾਰ ਫੁਟੇਜ ਵਿੱਚ ਮੁਲਜ਼ਮ ਦੀ ਹੁਲੀਏ ਸਾਫ਼ ਵਿਖਾਈ ਦੇ ਰਹੇ ਹਨ, ਜਿਸ ਨਾਲ ਉਨ੍ਹਾਂ ਦੀ ਪਛਾਣ ਕਰਨ ਵਿੱਚ ਮਦਦ ਮਿਲਣ ਦੀ ਉਮੀਦ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਕੈਨੇਡਾ ਤੋਂ ਆਈ ਮਹਿਲਾ ਦਾ ਦਿਨ-ਦਿਹਾੜੇ ਗੋਲ਼ੀਆਂ ਮਾਰ ਕੇ ਕਤਲ
ਘਰ ਵਿੱਚ ਦਾਖ਼ਲ ਹੋਣ ਤੋਂ ਬਾਅਦ ਚਲਾਈਆਂ ਗਈਆਂ ਗੋਲ਼ੀਆਂ
ਜ਼ਿਕਰਯੋਗ ਹੈ ਕਿ ਮੁਲਜ਼ਮ ਦੁਪਹਿਰ ਵੇਲੇ ਜ਼ਬਰਦਸਤੀ ਘਰ ਵਿੱਚ ਦਾਖ਼ਲ ਹੋਏ ਅਤੇ ਗੋਲ਼ੀਆਂ ਚਲਾਈਆਂ। ਪੁਲਸ ਦੇ ਅਨੁਸਾਰ 4 ਰਾਊਂਡ ਫਾਇਰਿੰਗ ਕੀਤੀ ਗਈ, ਜਿਨ੍ਹਾਂ ਵਿੱਚੋਂ ਇੱਕ ਹੇਮਪ੍ਰੀਤ ਕੌਰ ਨੂੰ ਲੱਗੀ, ਜਦਕਿ ਤਿੰਨ ਹਵਾ ਵਿੱਚ ਚਲਾਈਆਂ ਗਈਆਂ। ਔਰਤ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ: ਅਚਾਨਕ ਖੜਕਣ ਲੱਗੇ ਪੰਜਾਬੀਆਂ ਦੇ ਫ਼ੋਨ! ਅਗਲੇ 24 ਘੰਟਿਆਂ ਲਈ Alert ਕਰ 'ਤਾ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ...

ਤਸਵੀਰਾਂ ਦੇ ਆਧਾਰ 'ਤੇ ਭਾਲ ਤੇਜ਼
ਸੀ. ਸੀ. ਟੀ. ਵੀ. ਤਸਵੀਰਾਂ ਦੇ ਆਧਾਰ 'ਤੇ ਪੁਲਸ ਨੇ ਮੁਲਜ਼ਮਾਂ ਦੀ ਭਾਲ ਤੇਜ਼ ਕਰ ਦਿੱਤੀ ਹੈ। ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ ਅਤੇ ਸੰਭਾਵਿਤ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਸ ਦਾ ਦਾਅਵਾ ਹੈ ਕਿ ਮੁਲਜ਼ਮ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਮਾਮਲਾ ਹੱਲ ਕਰ ਲਿਆ ਜਾਵੇਗਾ। ਮ੍ਰਿਤਕ ਹੇਮਪ੍ਰੀਤ ਦਾ ਪਤੀ ਅਤੇ ਪੁੱਤਰ ਕੈਨੇਡਾ ਵਿੱਚ ਰਹਿੰਦੇ ਹਨ। ਇਸ ਅਚਾਨਕ ਵਾਪਰੀ ਘਟਨਾ ਨੇ ਪਰਿਵਾਰ ਨੂੰ ਡੂੰਘੇ ਸਦਮੇ ਵਿੱਚ ਛੱਡ ਦਿੱਤਾ ਹੈ ਅਤੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।
ਇਹ ਵੀ ਪੜ੍ਹੋ: ਤੂਫ਼ਾਨੀ ਤਾਕਤ ਦਾ ਕਾਮਯਾਬ ਸ਼ਾਹੀ ਨੁਸਖਾ ਕਰ ਲਓ ਨੋਟ, ਪੂਰੀ ਸਰਦੀਆਂ ਆਵੇਗਾ ਕੰਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਰਕਾਰ ਨੇ ਕੀਤੀਆਂ ਤਰੱਕੀਆਂ
NEXT STORY