ਜਲੰਧਰ- ਪੰਜਾਬ ਵਿਚ 5 ਅਕਤੂਬਰ ਤੋਂ ਲੈ ਕੇ 8 ਅਕਤੂਬਰ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਭਾਰੀ ਬਾਰਿਸ਼ ਦੀ ਜਤਾਈ ਗਈ ਸੰਭਾਵਨਾ ਦੇ ਮੱਦੇਨਜ਼ਰ ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਬੰਧਤ ਅਧਿਕਾਰੀਆਂ ਨੂੰ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਉਥੇ ਹੀ ਨਕੋਦਰ ਦੇ ਐੱਸ. ਡੀ. ਐੱਮ. ਵੱਲੋਂ ਗੁਰੂ ਘਰਾਂ ਵਿਚ ਭਾਰੀ ਮੀਂਹ ਨੂੰ ਲੈ ਕੇ ਅਨਾਊਂਮੈਂਟ ਕਰਵਾਉਣ ਲਈ ਕਹਿ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ 5 ਤਾਰੀਖ਼ ਤੋਂ ਲੈ ਕੇ 8 ਅਕਤੂਬਰ ਤੱਕ ਪੰਜਾਬ ਵਿਚ ਭਾਰੀ ਮੀਂਹ ਪਵੇਗਾ। ਉਨ੍ਹਾਂ ਵੱਲੋਂ ਲੋਕਾਂ ਨੂੰ ਅਲਰਟ ਰਹਿਣ ਦੀ ਅਪੀਲ ਕੀਤੀ ਗਈ ਹੈ। ਇਸ ਦੇ ਨਾਲ ਹੀ ਚਿੱਟੀ ਵੇਈਂ ਦੇ ਲਾਗਲੇ ਪਿੰਡਾਂ ਨੂੰ ਸਾਵਧਾਨ ਰਹਿਣ ਦੀ ਗੱਲ ਕਹੀ ਗਈ ਹੈ। ਖ਼ਸਤਾ ਹਾਲਤ ਬਿਲਡਿੰਗਾਂ ਨੂੰ ਛੱਡ ਕੇ ਸੁਰੱਖਿਅਤ ਥਾਵਾਂ 'ਤੇ ਜਾਣ ਦੀ ਵੀ ਗੱਲ ਕਹੀ ਗਈ ਹੈ।
ਇਹ ਵੀ ਪੜ੍ਹੋ: ਮਹਿੰਦਰ ਕੇਪੀ ਦੇ ਪੁੱਤਰ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ, ਪੁਲਸ ਦਾ ਵੱਡਾ ਐਕਸ਼ਨ, ਗ੍ਰੈਂਡ ਵਿਟਾਰਾ ਕਾਰ ਦਾ ਮਾਲਕ...

ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਪਾਣੀ ਦੀ ਨਿਕਾਸੀ ਲਈ ਲੋੜੀਂਦੇ ਇੰਤਜ਼ਾਮ ਪਹਿਲਾਂ ਹੀ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਖਾਸ ਕਰ ਨੀਂਵੇਂ ਇਲਾਕਿਆਂ ਸਮੇਤ ਜਿੱਥੇ-ਜਿੱਥੇ ਪਾਣੀ ਜਮ੍ਹਾ ਹੋਣ ਦੀ ਸੰਭਾਵਨਾ ਹੈ, ਉਥੇ ਲੋੜੀਂਦੀ ਮਸ਼ੀਨਰੀ ਲਈ ਅਗਾਊਂ ਹੀ ਪ੍ਰਬੰਧ ਕਰ ਲਿਆ ਜਾਵੇ। ਇਸ ਮੌਕੇ ਨਗਰ ਨਿਗਮ ਜਲੰਧਰ ਦੇ ਕਮਿਸ਼ਨਰ ਸੰਦੀਪ ਰਿਸ਼ੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ: ਪੰਜਾਬ 'ਚ ਵੱਜੇ ਖ਼ਤਰੇ ਦੇ ਘੁੱਗੂ! ਡੈਮ ਦੇ ਖੋਲ੍ਹੇ ਫਲੱਡ ਗੇਟ, ਇਹ ਇਲਾਕੇ ਰਹਿਣ ਸਾਵਧਾਨ
ਡਾ. ਅਗਰਵਾਲ ਨੇ ਐੱਸ. ਡੀ. ਐੱਮਜ਼ ਨੂੰ ਸਤਲੁਜ ਦਰਿਆ ਦੇ ਨਾਲ ਲੱਗਦੇ ਨਾਜ਼ੁਕ ਖੇਤਰਾਂ ਵਿੱਚ ਲੋਕਾਂ ਨੂੰ ਸੰਭਾਵੀ ਭਾਰੀ ਬਾਰਿਸ਼ ਦੇ ਮੱਦੇਨਜ਼ਰ ਅਹਿਤਿਆਤ ਵਰਤਣ ਲਈ ਸੁਚੇਤ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਲੋੜ ਪੈਣ ’ਤੇ ਲੋਕਾਂ ਨੂੰ ਉੱਚੀਆਂ ਤੇ ਸੁਰੱਖਿਅਤ ਥਾਵਾਂ ’ਤੇ ਲਿਜਾਣ ਲਈ ਪਹਿਲਾਂ ਹੀ ਸਾਰੀ ਜ਼ਰੂਰੀ ਵਿਵਸਥਾ ਕੀਤੀ ਜਾਵੇ । ਇਸ ਤੋਂ ਇਲਾਵਾ ਜਿਥੇ ਕਿਤੇ ਦਰਿਆ ਦੇ ਕਿਨਾਰਿਆਂ ਦੇ ਮਜ਼ਬੂਤੀਕਰਨ ਦੀ ਲੋੜ ਹੈ, ਤੁਰੰਤ ਕੀਤਾ ਜਾਵੇ ਤਾਂ ਜੋ ਕਿਸੇ ਵੀ ਅਣਸੁਖਾਵੀਂ ਸਥਿਤੀ ਤੋਂ ਬਚਿਆ ਜਾ ਸਕੇ। ਉਨ੍ਹਾਂ ਵੇਈਂ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਵੀ ਲੋਕਾਂ ਨੂੰ ਸੁਚੇਤ ਕਰਨ ਅਤੇ ਲੋੜੀਂਦੀ ਮਸ਼ੀਨਰੀ ਦੀ ਉਪਲੱਬਧਤਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਲਗਾਤਾਰ ਵੱਧ ਰਹੀ ਇਹ ਭਿਆਨਕ ਬੀਮਾਰੀ, Positive ਨਿਕਲਣ ਲੱਗੇ ਲੋਕ
ਡਿਪਟੀ ਕਮਿਸ਼ਨਰ ਨੇ 6 ਅਤੇ 7 ਅਕਤੂਬਰ ਨੂੰ ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪ੍ਰਗਟ ਉਤਸਵ ਸਮਾਗਮਾਂ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਹਦਾਇਤ ਵੀ ਕੀਤੀ ਕਿ ਸ਼ੋਭਾ ਯਾਤਰਾ ਦੇ ਰੂਟ ’ਤੇ ਜਿੱਥੇ ਕਿਤੇ ਵੀ ਸੜਕਾਂ ਦੀ ਮੁਰੰਮਤ ਦੀ ਲੋੜ ਹੈ, ਤੁਰੰਤ ਕਾਰਵਾਈ ਕੀਤੀ ਜਾਵੇ ਤਾਂ ਜੋ ਸਮਾਗਮਾਂ ਵਿੱਚ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਪਿੰਡ ਮੰਡਾਲਾ ਛੰਨਾ ਵਿਖੇ ਬੰਨ੍ਹ ਦੀ ਮਜ਼ਬੂਤੀ ਲਈ ਚੱਲ ਰਹੇ ਕੰਮ ਦਾ ਵੀ ਜਾਇਜ਼ਾ ਲਿਆ ਅਤੇ ਡਰੇਨੇਜ਼ ਵਿਭਾਗ ਦੇ ਅਧਿਕਾਰੀਆਂ ਨੂੰ ਡੀਸਿਲਟਿੰਗ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਵੀ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਘਰ ਕੱਚੇ ਹਨ ਜਾਂ ਹਾਲ ਹੀ ਵਿੱਚ ਹੋਈਆਂ ਬਾਰਿਸ਼ਾਂ ਕਾਰਨ ਕਮਜ਼ੋਰ ਹੋ ਚੁੱਕੇ ਹਨ, ਉਹ ਭਾਰੀ ਬਾਰਿਸ਼ ਦੇ ਅਨੁਮਾਨ ਨੂੰ ਧਿਆਨ ਵਿੱਚ ਰੱਖਦਿਆਂ ਜ਼ਰੂਰੀ ਅਹਿਤਿਆਤ ਵਰਤਣ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਹਰ ਸੰਭਵ ਸਹਾਇਤਾ ਦੀ ਵਚਨਬੱਧਤਾ ਦੁਹਰਾਉਂਦਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਰੀ ਬਾਰਿਸ਼ ਦੀ ਸੰਭਾਵਨਾ ਦੇ ਮੱਦੇਨਜ਼ਰ ਪੁਖ਼ਤਾ ਬੰਦੋਬਸਤ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ 2 ਦਿਨ ਇਹ ਦੁਕਾਨਾਂ ਬੰਦ ਰੱਖਣ ਦੇ ਹੁਕਮ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪ੍ਰਦੂਸ਼ਣ ਬੋਰਡ ਦੀ ਕਾਰਜਸ਼ੈਲੀ ਤੋਂ ਉਦਯੋਗਪਤੀ ਨਾਖੁਸ਼, ਪੁਰਾਣੇ ਮੁਲਾਜ਼ਮਾਂ ਨੂੰ ਕਰਦੇ ਹਨ ਯਾਦ
NEXT STORY