ਡੇਰਾਬੱਸੀ (ਗੁਰਜੀਤ) : ਯੂਥ ਅਕਾਲੀ ਦਲ ਦੇ ਵਰਕਿੰਗ ਪ੍ਰਧਾਨ ਅਤੇ ਪਟਿਆਲਾ ਲੋਕ ਸਭਾ ਹਲਕੇ ਦੇ ਨਵੇਂ ਨਿਯੁਕਤ ਇੰਚਾਰਜ ਮਨਜੀਤ ਸਿੰਘ ਮਲਕਪੁਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰ ਕੇ ਇਹ ਜ਼ਿੰਮੇਵਾਰੀ ਸੌਂਪਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਬਾਦਲ ਨਾਲ ਮੁਲਾਕਾਤ ਦੌਰਾਨ ਮਲਕਪੁਰ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਡੇਰਾਬੱਸੀ ਇੰਚਾਰਜ ਐੱਨ. ਕੇ. ਸ਼ਰਮਾ ਵੀ ਮੌਜੂਦ ਸਨ। ਇਸ ਮੌਕੇ ਮਲਕਪੁਰ ਨੇ ਐੱਨ. ਕੇ. ਸ਼ਰਮਾ ਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਉਨ੍ਹਾਂ ’ਤੇ ਭਰੋਸਾ ਜਤਾਉਂਦਿਆਂ ਪਾਰਟੀ ’ਚ ਇਹ ਅਹਿਮ ਜ਼ਿੰਮੇਵਾਰੀ ਸੌਂਪੀ।
ਮੁਲਾਕਾਤ ਤੋਂ ਬਾਅਦ ਗੱਲਬਾਤ ਕਰਦਿਆਂ ਮਲਕਪੁਰ ਨੇ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਪਟਿਆਲਾ ਲੋਕ ਸਭਾ ਹਲਕੇ ’ਚ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਆਉਣ ਵਾਲੇ ਦਿਨਾਂ ’ਚ ਉਹ ਬੂਥ ਪੱਧਰ ਦੀਆਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰਨਗੇ ਤਾਂ ਜੋ ਪਾਰਟੀ ਵਰਕਰਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਜਥੇਬੰਦਕ ਢਾਂਚੇ ਨੂੰ ਜ਼ਮੀਨੀ ਪੱਧਰ ਤੋਂ ਹੋਰ ਮਜ਼ਬੂਤ ਕੀਤਾ ਜਾ ਸਕੇ।
ਪੰਜਾਬ 'ਚ AK-47 ਸਮੇਤ 3 ਤਸਕਰ ਗ੍ਰਿਫਤਾਰ! ਵਿਦੇਸ਼ ਤੋਂ ਹੋ ਰਹੀ ਸੀ ਹਥਿਆਰਾਂ ਦੀ ਸਪਲਾਈ
NEXT STORY