ਫਰੀਦਕੋਟ (ਜਗਤਾਰ) : ਫਰੀਦਕੋਟ 'ਚ ਇਕ ਨੌਜਵਾਨ ਨੇ ਮਲੇਸ਼ੀਆ ਗਈ ਪਤਨੀ ਤੋਂ ਦੁੱਖੀ ਹੋ ਕੇ ਟ੍ਰੇਨ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਬਲਦੇਵ ਸਿੰਘ ਵਾਸੀ ਪਿੰਡ ਕੈਲਾਸ਼ ਜ਼ਿਲਾ ਫਿਰੋਜ਼ਪੁਰ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਦੇ ਤਿੰਨ ਬੱਚੇ ਦੋ ਕੁੜੀਆਂ ਅਤੇ ਇਕ ਮੁੰਡਾ ਹੈ। ਮ੍ਰਿਤਕ ਦੀ ਪਤਨੀ ਪਿਛਲੇ ਤਿੰਨ ਸਾਲ ਤੋਂ ਮਲੇਸ਼ੀਆ ਵਿਚ ਰਹਿ ਰਹੀ ਸੀ, ਜਿਸ ਤੋਂ ਪ੍ਰੇਸ਼ਾਨ ਹੋ ਕੇ ਬਲਦੇਵ ਸਿੰਘ ਨੇ ਅੱਜ ਟ੍ਰੇਨ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ।
ਦੂਜੇ ਪਾਸੇ ਮ੍ਰਿਤਕ ਬਲਦੇਵ ਸਿੰਘ ਦੇ ਪਰਿਵਾਰ ਨੇ ਉਸ ਦੇ ਸਹੁਰਾ ਪਰਿਵਾਰ 'ਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਰੇਲਵੇ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
ਮੁਆਵਜ਼ੇ ਨਾਲ ਸ਼ਹੀਦ ਮਾਵਾਂ ਦੇ ਪੁੱਤ ਵਾਪਸ ਨਹੀਂ ਆਉਣਗੇ: ਹਰਸਿਮਰਤ ਕੌਰ
NEXT STORY