ਜ਼ੀਰਾ (ਗੁਰਮੇਲ ਸੇਖਵਾਂ) : ਵਿਧਾਨ ਸਭਾ ਖੇਤਰ ਜ਼ੀਰਾ ਦੇ ਪਿੰਡ ਮਨਸੂਰਵਾਲ ਕਲਾਂ ਸਥਿਤ ਮਾਲਬਰੋਸ ਸ਼ਰਾਬ ਫੈਕਟਰੀ ਦਾ ਮਾਮਲਾ ਕਿਸੇ ਵੀ ਤਰ੍ਹਾਂ ਹੱਲ ਹੁੰਦਾ ਨਜ਼ਰ ਨਹੀਂ ਆ ਰਿਹਾ। ਅੱਜ ਵੀ ਧਰਨਾਕਾਰੀਆਂ ਵੱਲੋਂ ਸ਼ਰਾਬ ਫੈਕਟਰੀ ਬੰਦ ਕਰਵਾਉਣ ਦੀ ਮੰਗ ਨੂੰ ਲੈ ਕੇ ਆਪਣਾ ਸ਼ਾਂਤਮਈ ਪ੍ਰਦਰਸ਼ਨ ਜਾਰੀ ਰੱਖਿਆ ਗਿਆ ਅਤੇ ਪ੍ਰਦਰਸ਼ਨ ਵਿੱਚ ਸ਼ਾਮਲ ਹੋ ਰਹੇ ਸਾਰੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਗਈ। ਦੱਸਯੋਗ ਹੈ ਕਿ ਅੱਜ ਵੱਖ-ਵੱਖ ਕਿਸਾਨ ਅਤੇ ਹੋਰ ਜਥੇਬੰਦੀਆਂ ਦੇ ਆਗੂ ਮੋਰਚੇ ਵਿੱਚ ਸ਼ਾਮਲ ਹੋਏ ਅਤੇ ਸ਼ਾਂਤਮਈ ਢੰਗ ਨਾਲ ਆਪਣਾ ਰੋਸ ਵਿਅਕਤ ਕਰਦੇ ਹੋਏ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੀ ਅਪੀਲ ਕਰਦੇ ਰਹੇ।
ਇਹ ਵੀ ਪੜ੍ਹੋ : ਮਾਲਵਾ ਖਿੱਤੇ ’ਚ ਕੜਾਕੇ ਦੀ ਠੰਡ ਨੇ ਜ਼ਿੰਦਗੀ ਨੂੰ ਲਗਾਈਆਂ ‘ਬ੍ਰੇਕਾਂ’, 25 ਤੱਕ ਸੀਤ ਲਹਿਰ ਜਾਰੀ ਰਹਿਣ ਦੀ ਸੰਭਾਵਨਾ
ਇਸ ਦੌਰਾਨ ਸਿਵਲ ਤੇ ਪੁਲਸ ਪ੍ਰਸ਼ਾਸਨ ਵੱਲੋਂ ਮਾਹੌਲ ਨੂੰ ਦੇਖਦਿਆਂ ਸ਼ਾਂਤੀ ਬਣਾਏ ਰੱਖਣ ਲਈ ਰਸਤਿਆਂ ਤੋਂ ਨਾਕੇ ਹਟਾ ਦਿੱਤੇ ਗਏ ਅਤੇ ਬੈਰੀਕੇਡਿੰਗ ਨੂੰ ਸਾਈਡ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਮਾਮਲੇ 'ਚ ਮਾਣਯੋਗ ਹਾਈਕੋਰਟ ਵੱਲੋਂ ਅਗਲੀ ਤਾਰੀਖ 23 ਦਸੰਬਰ ਰੱਖੀ ਗਈ ਹੈ ਅਤੇ ਅਦਾਲਤ ਵੱਲੋਂ ਸੁਣਾਏ ਜਾਣ ਵਾਲੇ ਫ਼ੈਸਲੇ ’ਤੇ ਸਭ ਦੀਆਂ ਨਜ਼ਰਾਂ ਟਿੱਕੀਆਂ ਹੋਈਆਂ ਹਨ।
ਮਾਮਲੇ ਨੂੰ ਹੱਲ ਕਰਵਾਉਣ ਲਈ ਸਿਵਲ ਤੇ ਪੁਲਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀਆਂ ਮੀਟਿੰਗਾਂ ਜਾਰੀ
ਸ਼ਰਾਬ ਫੈਕਟਰੀ ਦੇ ਮਾਮਲੇ ਨੂੰ ਹੱਲ ਕਰਵਾਉਣ ਲਈ ਫਿਰੋਜ਼ਪੁਰ ਦਾ ਸਿਵਲ ਤੇ ਪੁਲਸ ਪ੍ਰਸ਼ਾਸਨ ਲਗਾਤਾਰ ਮੀਟਿੰਗਾਂ ਕਰ ਰਿਹਾ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਮੀਟਿੰਗ ਵਿੱਚ ਸ਼ਰਾਬ ਫੈਕਟਰੀ ਦੇ ਸੰਚਾਲਕਾਂ ਅਤੇ ਪ੍ਰਦਰਸ਼ਨਕਾਰੀਆਂ ਵਿੱਚ ਸ਼ਾਮਲ ਸੀਨੀਅਰ ਆਗੂਆਂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ ਤਾਂ ਕਿ ਮਾਮਲੇ ਨੂੰ ਮਿਲ-ਬੈਠ ਕੇ ਹੱਲ ਕੀਤਾ ਜਾ ਸਕੇ।
ਇਹ ਵੀ ਪੜ੍ਹੋ : ਕੰਮ ਤੋਂ ਪਰਤ ਰਹੇ 4 ਨੌਜਵਾਨਾਂ ਨੂੰ ਅਣਪਛਾਤੀ ਕਾਰ ਨੇ ਦਰੜਿਆ, 2 ਦੀ ਮੌਤ
ਉਧਰ ਐੱਸ.ਐੱਸ.ਪੀ. ਫਿਰੋਜ਼ਪੁਰ ਮੈਡਮ ਕੰਵਰਦੀਪ ਕੌਰ ਨੇ ਸੰਪਰਕ ਕਰਨ ’ਤੇ ਦੱਸਿਆ ਕਿ ਪੁਲਸ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਆਪਣਾ ਕੰਮ ਕਰ ਰਹੀ ਹੈ ਅਤੇ ਸਥਿਤੀ ਨੂੰ ਹਰ ਹਾਲ 'ਚ ਸ਼ਾਂਤਮਈ ਰੱਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਾਡਾ ਫਰਜ਼ ਕਿਸੇ ਵੀ ਵਿਅਕਤੀ ਜਾਂ ਸੰਸਥਾ ਦੇ ਨਾਲ ਧੱਕੇਸ਼ਾਹੀ ਨਾ ਕਰਨਾ ਹੈ ਅਤੇ ਲੋਕਾਂ ਨੂੰ ਸ਼ਾਂਤ ਰੱਖਦੇ ਹੋਏ ਸਥਿਤੀ ’ਤੇ ਕਾਬੂ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਸ ਪ੍ਰਸ਼ਾਸਨ ਦੇ ਅਧਿਕਾਰੀ ਤੇ ਕਰਮਚਾਰੀ ਸ਼ਰਾਬ ਫੈਕਟਰੀ ਨੇੜੇ ਤਾਇਨਾਤ ਹਨ।
ਇਹ ਵੀ ਪੜ੍ਹੋ : ਮਤਰੇਏ ਪਿਓ ਨੇ ਨਾਬਾਲਗ ਧੀ ਨਾਲ ਟੱਪੀਆਂ ਹੱਦਾਂ, ਕੀਤਾ ਇਹ ਕਾਰਾ
ਦੱਸਣਯੋਗ ਹੈ ਕਿ ਮਾਲਬਰੋਸ ਸ਼ਰਾਬ ਫੈਕਟਰੀ ਦੇ ਮਾਮਲੇ ਨੂੰ ਲੈ ਕੇ ਮਾਣਯੋਗ ਹਾਈਕੋਰਟ ਵੱਲੋਂ ਪੰਜਾਬ ਸਰਕਾਰ, ਡਿਪਟੀ ਕਮਿਸ਼ਨਰ ਫਿਰੋਜ਼ਪੁਰ, ਐੱਸ.ਐੱਸ.ਪੀ. ਫਿਰੋਜ਼ਪੁਰ, ਐੱਸ.ਡੀ.ਐੱਮ. ਜ਼ੀਰਾ, ਕਿਸਾਨ ਯੂਨੀਅਨ ਦੇ ਆਗੂਆਂ ਸਮੇਤ ਮਾਮਲੇ ਨਾਲ ਜੁੜੇ ਵੱਖ-ਵੱਖ ਵਰਗਾਂ ਨੂੰ ਆਦੇਸ਼ ਜਾਰੀ ਕਰਕੇ ਅਦਾਲਤ 'ਚ ਪੇਸ਼ ਹੋਣ ਲਈ ਕਿਹਾ ਗਿਆ ਹੈ ਤਾਂ ਕਿ ਸਾਰੇ ਪੱਖਾਂ ਨੂੰ ਜਾਣਿਆ ਜਾ ਸਕੇ ਅਤੇ ਮਾਮਲੇ ਦੀ ਕਾਰਵਾਈ ਨੂੰ ਅੱਗੇ ਵਧਾਇਆ ਜਾ ਸਕੇ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਕੈਬਨਿਟ ਸਬ-ਕਮੇਟੀ ਵੱਲੋਂ ਬੇ-ਜ਼ਮੀਨੇ ਮਜ਼ਦੂਰਾਂ ਤੇ ਠੇਕਾ ਮੁਲਾਜ਼ਮਾਂ ਨਾਲ ਮੀਟਿੰਗ, ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ
NEXT STORY