ਮਾਲੇਰਕੋਟਲਾ (ਜ਼ਹੂਰ/ਸ਼ਹਾਬੂਦੀਨ)- ਅੱਜ ਸੋਮਵਾਰ ਦਾ ਦਿਨ ਇਲਾਕਾ ਨਿਵਾਸੀਆਂ ਲਈ ਉਸ ਵੇਲੇ ਇਤਿਹਾਸਕ ਹੋ ਨਿਬੜਿਆ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਲਰੇਕੋਟਲਾ ਨੂੰ ਜ਼ਿਲ੍ਹਾ ਬਣਾਉਣ ਦੇ ਸੁਫ਼ਨਿਆਂ ਨੂੰ ਹਕੀਕਤ 'ਚ ਬਦਲਦਿਆਂ ਮੈਡੀਕਲ ਕਾਲਜ ਅਤੇ ਕੁੜੀਆਂ ਦੇ ਕਾਲਜ ਸਮੇਤ ਹੋਰਨਾਂ ਪ੍ਰੋਜੈਕਟਾਂ ਦੇ ਵਰਚੂਅਲ ਤਰੀਕੇ ਨਾਲ ਨੀਂਹ ਪੱਥਰ ਵੀ ਰੱਖ ਦਿੱਤੇ। ਵਰਚੂਅਲ ਪ੍ਰੋਗਰਾਮ ਦੌਰਾਨ ਸਮੂਹ ਮਾਲੇਰਕੋਟਲਾ ਨਿਵਾਸੀਆਂ ਵੱਲੋਂ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨਾਲ ਕੀਤਾ ਹਰ ਵਾਅਦਾ ਵਫ਼ਾ ਕਰਕੇ ਨਿਭਾਇਆ ਹੈ, ਜਿਸ ਦਾ ਮਾਲੇਰਕੋਟਲਾ ਜ਼ਿਲ੍ਹਾ ਪ੍ਰਤੱਖ ਪ੍ਰਮਾਣ ਹੈ।
ਇਹ ਵੀ ਪੜ੍ਹੋ: ਇਕ ਮਹੀਨੇ ਬਾਅਦ ਵਿਦੇਸ਼ ਤੋਂ ਪਰਤੀ ਕਿਸ਼ਨਗੜ੍ਹ ਵਾਸੀ ਦੀ ਮ੍ਰਿਤਕ ਦੇਹ, ਪਰਿਵਾਰ ਹੋਇਆ ਹਾਲੋ-ਬੇਹਾਲ
ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਦੇ ਜ਼ਿਲ੍ਹਾ ਬਣਨ ਨਾਲ ਹੁਣ ਇਲਾਕੇ ਵਿੱਚ ਤਰੱਕੀ ਦੀ ਰਫ਼ਤਾਰ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ, ਜਿਸ ਦੀ ਸ਼ੁਰੂਆਤ ਅੱਜ ਕਈਂ ਪ੍ਰਾਜੈਕਟਾਂ ਦੇ ਨੀਂਹ ਪੱਧਰ ਅਤੇ ਇਕ ਮਹਿਲਾ ਥਾਣੇ ਦੇ ਉਦਘਾਟਨ ਨਾਲ ਹੋ ਗਈ ਹੈ। ਇਨ੍ਹਾਂ ਪ੍ਰਾਜੈਕਟਾਂ ਦੇ ਅਮਲੀ ਤੌਰ 'ਤੇ ਨੀਂਹ ਪੱਥਰ ਅਤੇ ਉਦਘਾਟਨ ਵਰਚੂਅਲ ਪ੍ਰੋਗਰਾਮ ਤੋਂ ਬਾਅਦ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਅਤੇ ਐੱਸ. ਐੱਸ. ਪੀ. ਕੰਵਰਦੀਪ ਕੌਰ ਨਾਲ ਜਾ ਕੇ ਕੀਤੇ।
ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ ਦੇ ਇਨ੍ਹਾਂ ਸਰਕਾਰੀ ਸਕੂਲਾਂ ਨੂੰ ਸਿੱਖਿਆ ਮਹਿਕਮਾ ਦੇਵੇਗਾ 22 ਲੱਖ ਦਾ ਇਨਾਮ, ਜਾਣੋ ਕੀ ਰਹੀ ਵਜ੍ਹਾ
ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਦੇ ਨਾਲ-ਨਾਲ ਮਾਲੇਰਕੋਟਲਾ ਨਿਵਾਸੀਆਂ ਨੂੰ 500 ਕਰੋੜ ਦੀ ਲਾਗਤ ਨਾਲ ਤਿਆਰ ਕੀਤਾ ਜਾਣ ਵਾਲਾ ਨਵਾਬ ਸ਼ੇਰ ਮੁਹੰਮਦ ਖਾਂ ਸਰਕਾਰੀ ਮੈਡੀਕਲ ਕਾਲਜ, 12 ਕਰੋੜ ਰੁਪਏ ਦੀ ਲਾਗਤ ਨਾਲ ਹੋਂਦ 'ਚ ਆਉਣ ਵਾਲਾ ਸਰਕਾਰੀ ਮਹਿਲਾ ਕਾਲਜ, 10 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਣ ਵਾਲਾ ਨਵਾਂ ਬੱਸ ਅੱਡਾ ਅਤੇ ਸਿਰਫ਼ ਮਹਿਲਾ ਪੁਲਸ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਚਲਾਇਆ ਜਾਣ ਵਾਲਾ ਮਹਿਲਾ ਪੁਲਸ ਥਾਣਾ ਸ਼ਾਮਲ ਹਨ।
ਇਹ ਵੀ ਪੜ੍ਹੋ: ਜਲੰਧਰ: ਪਿੰਡ ਚਹੇੜੂ ਨੇੜੇ ਵਾਪਰਿਆ ਦਰਦਨਾਕ ਹਾਦਸਾ, ਮੰਜ਼ਰ ਵੇਖ ਦਹਿਲਿਆ ਹਰ ਕਿਸੇ ਦਾ ਦਿਲ
ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਵੱਲੋਂ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਤਹਿਤ 6 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਉਣ ਦੀ ਸ਼ੁਰੂਆਤ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਸਬ-ਡਿਵੀਜ਼ਨਲ ਕੰਪਲੈਕਸ ਦੀ ਉਸਾਰੀ ਲਈ 20 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਵੱਲੋਂ ਸ਼ਹਿਰ ਦੀ ਇਤਿਹਾਸਕ ਮੁਬਾਰਕ ਮੰਜ਼ਿਲ ਮਹਿਲ ਦੀ ਸੰਭਾਲ ਅਤੇ ਨਵੀਨੀਕਰਨ ਦੇ ਕੰਮ ਲਈ ਆਗਾ ਖ਼ਾਨ ਫ਼ਾਊਂਡੇਸ਼ਨ (ਯੂ.ਕੇ.) ਰਾਹੀਂ ਕਰਵਾਉਣ ਲਈ ਲਗਾਤਾਰ ਰਾਬਤਾ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਫਿਲੌਰ ਵਿਖੇ ਭਿਆਨਕ ਸੜਕ ਹਾਦਸੇ ’ਚ ਪ੍ਰੇਮੀ-ਪ੍ਰੇਮਿਕਾ ਦੀ ਮੌਤ, ਕਾਰ ’ਚ ਅਜਿਹੀ ਚੀਜ਼ ਨੂੰ ਵੇਖ ਉੱਡੇ ਲੋਕਾਂ ਦੇ ਹੋਸ਼
ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਮਾਲੇਰਕੋਟਲਾ ਦੇ ਪੁਰਾਣੇ ਸੱਭਿਆਚਾਰ ਅਤੇ ਇਤਿਹਾਸ ਸੰਭਾਲਣ ਵਿੱਚ ਵੱਡੀ ਮੱਦਦ ਮਿਲੇਗੀ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਰਾਹ ਦਸੇਰਾ ਬਣੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਡੀ. ਜੀ. ਪੀ. ਮੁਹੰਮਦ ਮੁਸਤਫ਼ਾ, ਮੈਂਬਰ ਪੰਜਾਬ ਵਕਫ਼ ਬੋਰਡ ਜੈਨਬ ਅਖ਼ਤਰ, ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ, ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਐੱਸ. ਡੀ. ਐੱਮ. ਮਾਲੇਰਕੋਟਲਾ ਟੀ. ਬੈਨਿਥ, ਐੱਸ. ਡੀ. ਐੱਮ. ਧੂਰੀ ਲਤੀਫ਼ ਅਹਿਮਦ, ਪ੍ਰਧਾਨ ਨਗਰ ਕੌਂਸਲ ਨਸਰੀਨ ਅਸ਼ਰਫ਼ ਅਬਦੁੱਲਾ, ਪ੍ਰੋਫ਼ੈਸਰ ਜਿਆ ਜਮਾਲ, ਸਾਬਕਾ ਸੂਬਾਈ ਯੂਥ ਕਾਂਗਰਸੀ ਆਗੂ ਕੌਂਸਲਰ ਫਾਰੂਕ ਅਨਸਾਰੀ, ਜਸਪਾਲ ਦਾਸ ਹਥਨ, ਮਨੋਜ ਕੁਮਾਰ ਉੱਪਲ ਮੀਤ ਪ੍ਰਧਾਨ ਨਗਰ ਕੌਂਸਲ, ਕੈਬਨਿਟ ਮੰਤਰੀ ਦੇ ਨਿੱਜੀ ਸਹਾਇਕ ਦਰਬਾਰਾ ਸਿੰਘ, ਤਹਿਸੀਲਦਾਰ ਬਾਦਲਦੀਨ ਸਮੇਤ ਪ੍ਰਸ਼ਾਸਨਿਕ ਅਤੇ ਪੁਲਸ ਅਧਿਕਾਰੀ ਹਾਜ਼ਰ ਸਨ।
ਇਹ ਵੀ ਪੜ੍ਹੋ: ਫੇਸਬੁੱਕ 'ਤੇ ਇਸ ਨਾਂ ਦੀ ਕੁੜੀ ਦੇ ਪੁਆੜਿਆਂ ਨੂੰ ਜਾਣ ਹੋਵੋਗੇ ਹੈਰਾਨ, ਅਸ਼ਲੀਲ ਵੀਡੀਓ ਬਣਾ ਕੇ ਇੰਝ ਕਰਦੀ ਹੈ ਬਲੈਕਮੇਲ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਨੇਕ ਸੁਭਾਅ ਦੇ ਮਾਲਕ ਸਨ ਰੌਬਿਨ ਬਰਾੜ ਜੀ ਦੇ ਮਾਤਾ ਹਰਸੰਗੀਤ ਕੌਰ ਜੀ, ਜਾਣੋ ਕੁਝ ਹੋਰ ਵੀ ਗੱਲਾਂ
NEXT STORY