ਗੁਰਦਾਸਪੁਰ (ਗੁਰਪ੍ਰੀਤ) - ਵਿਦੇਸ਼ ’ਚ ਰੋਜ਼ੀ ਰੋਟੀ ਕਮਾਉਣ ਗਏ ਬਟਾਲਾ ਦੇ ਪਿੰਡ ਹਸਨਪੁਰਾ ਦੇ ਰਹਿਣ ਵਾਲੇ ਇਕ ਪਰਿਵਾਰ ਦੇ ਜਵਾਨ ਪੁੱਤ ਦੀ ਹਾਂਗਕਾਂਗ ਦੇ ਸਮੁੰਦਰ ’ਚ ਮੌਤ ਹੋ ਜਾਣ ਦੀ ਦੁਖ਼ਦ ਖ਼ਬਰ ਸਾਹਮਣੇ ਆਈ ਹੈ। ਪੁੱਤ ਦੀ ਮੌਤ ਦਾ ਪਤਾ ਲੱਗਣ ’ਤੇ ਪੂਰਾ ਪਰਿਵਾਰ ਧਾਹਾਂ ਮਾਰ-ਮਾਰ ਕੇ ਰੋਣ ਲੱਗ ਪਿਆ। ਨੌਜਵਾਨ ਦੇ ਪਰਿਵਾਰਕ ਮੈਂਬਰ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਅਪੀਲ ਕਰ ਰਹੇ ਹਨ ਕਿ ਉਨ੍ਹਾਂ ਦੇ ਮ੍ਰਿਤਕ ਬੇਟੇ ਮਲਕੀਤ ਸਿੰਘ ਦੀ ਮ੍ਰਿਤਕ ਦੇਹ ਭਾਰਤ ਲਿਆਂਦੀ ਜਾਵੇ ਤਾਂ ਜੋ ਉਹ ਉਸਦਾ ਅੰਤਿਮ ਸੰਸਕਾਰ ਕਰ ਸਕਣ।
ਪੜ੍ਹੋ ਇਹ ਵੀ ਖ਼ਬਰ: ਚੋਗਾਵਾ ’ਚ ਵਾਪਰੀ ਵੱਡੀ ਵਾਰਦਾਤ: ਆਂਗਣਵਾੜੀ ਯੂਨੀਅਨ ਦੀ ਪ੍ਰਧਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਮਿਲੀ ਜਾਣਕਾਰੀ ਅਨੁਸਾਰ ਬਟਾਲਾ ਦੇ ਪਿੰਡ ਹਸਨਪੁਰਾ ਦਾ ਰਹਿਣ ਵਾਲਾ 32 ਸਾਲਾ ਨੌਜਵਾਨ ਮਲਕੀਤ ਸਿੰਘ ਪਿਛਲੇ 7 ਸਾਲਾਂ ਤੋਂ ਹਾਂਗਕਾਂਗ ’ਚ ਰਹਿ ਰਿਹਾ ਸੀ। ਪਰਿਵਾਰ ਨੂੰ ਬੀਤੇ ਦਿਨ ਉਸਦੇ ਨਾਲ ਰਹਿਣ ਵਾਲੇ ਪਿੰਡ ਦੇ ਹੀ ਉਸਦੇ ਸਾਥੀ, ਜੋ ਹਾਂਗਕਾਂਗ ਉਸਦੇ ਨਾਲ ਰਹਿੰਦੇ ਹਨ, ਕੋਲੋਂ ਇਹ ਸੁਨੇਹਾ ਮਿਲਿਆ ਕਿ ਮਲਕੀਤ ਦੀ ਸਮੁੰਦਰ ’ਚ ਨਹਾਉਂਦੇ ਹੋਏ ਡੁੱਬਣ ਨਾਲ ਮੌਤ ਹੋ ਗਈ ਹੈ। ਜਵਾਨ ਪੁੱਤ ਦੀ ਮੌਤ ਦਾ ਸੁਨੇਹਾ ਮਿਲਣ ਨਾਲ ਪਰਿਵਾਰ ’ਤੇ ਦੁੱਖਾਂ ਦਾ ਕਹਿਰ ਟੁੱਟ ਪਿਆ। ਮ੍ਰਿਤਕ ਨੌਜਵਾਨ ਦੀ ਮਾਂ ਦਾ ਰੋ-ਰੋ ਹਾਲ ਬੁਰਾ ਹੋਇਆ ਹੈ।
ਪੜ੍ਹੋ ਇਹ ਵੀ ਖ਼ਬਰ: ਸਿਗਰਟਨੋਸ਼ੀ ਕਰਨੋਂ ਮਨ੍ਹਾ ਕਰਨ ’ਤੇ ਅੰਮ੍ਰਿਤਧਾਰੀ ਸਿੱਖ ਦਾ ਤੇਜ਼ਧਾਰ ਹਥਿਆਰਾਂ ਨਾਲ ਕੱਟਿਆ ਕੰਨ!
ਮ੍ਰਿਤਕ ਨੌਜਵਾਨ ਦੇ ਪਿਤਾ ਬਾਵਾ ਸਿੰਘ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਅਪੀਲ ਕੀਤੀ ਕਿ ਉਨ੍ਹਾਂ ਦੇ ਮ੍ਰਿਤਕ ਬੇਟੇ ਮਲਕੀਤ ਸਿੰਘ ਦੀ ਮ੍ਰਿਤਕ ਦੇਹ ਭਾਰਤ ਲਿਆਂਦੀ ਜਾਵੇ ਤਾਂ ਜੋ ਉਹ ਉਸਦਾ ਅੰਤਿਮ ਸੰਸਕਾਰ ਕਰ ਸਕਣ।
ਪੜ੍ਹੋ ਇਹ ਵੀ ਖ਼ਬਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਕੁੜੀ ਵਲੋਂ ਨ੍ਰਿਤ ਕਰਨ ਦਾ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜਾ
ਕਾਰੋਬਾਰ ’ਚ ਘਾਟਾ ਪੈਣ ਤੋਂ ਪ੍ਰੇਸ਼ਾਨ ਕਾਰੋਬਾਰੀ ਨੇ ਕੀਤੀ ਖ਼ੁਦਕੁਸ਼ੀ
NEXT STORY