ਗਿੱਦੜਬਾਹਾ (ਜਿੰਦਲ) - ਪੰਜਾਬ ਦੇ ਡਿਪਟੀ ਸਪੀਕਰ ਅਤੇ ਹਲਕਾ ਮਲੋਟ ਦੇ ਵਿਧਾਇਕ ਅਜੈਬ ਸਿੰਘ ਭੱਟੀ ਵਲੋਂ ਅੱਜ ਮਲੋਟ ਵਿਖੇ ਪ੍ਰੈੱਸ ਕਾਨਫਰੰਸ ਕੀਤੀ, ਜਿਸ ਦੌਰਾਨ ਉਨ੍ਹਾਂ ਨੇ ਆਪਣੀ ਸਰਕਾਰ ਦੀਆਂ 2 ਸਾਲ ਦੀਆਂ ਗਤੀਵਿਧੀਆਂ ਦਾ ਗੁਣਗਾਨ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਬਣਨ 'ਤੇ ਉਨ੍ਹਾਂ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕੀਤਾ ਹੈ। ਮਲੋਟ ਸ਼ਹਿਰ ਦੇ ਵਿਕਾਸ ਲਈ ਵੀ ਸਰਕਾਰ ਵਲੋਂ ਵੱਡੀਆਂ ਗ੍ਰਾਂਟਾ ਜਾਰੀ ਕੀਤੀਆਂ ਗਈਆਂ ਹਨ। ਇਸ ਮੌਕੇ ਜਦੋਂ ਪੱਤਰਕਾਰਾਂ ਨੇ ਨਗਰ ਕੌਂਸਲ ਮਲੋਟ ਦੇ ਕੰਮਾਂ 'ਤੇ ਸਵਾਲੀਆਂ ਨਿਸ਼ਾਨ ਲਗਾਏ ਤਾਂ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਉਨ੍ਹਾਂ ਦੇ ਸਵਾਲ ਦਾ ਜਵਾਬ ਦੇਣ ਤੋਂ ਭੱਜਦੇ ਨਜ਼ਰ ਆਏ। ਉਨ੍ਹਾਂ ਨੇ ਮਲੋਟ 'ਚ ਸੀਵਰੇਜ਼ ਦੀ ਸਮੱਸਿਆ ਬਾਰੇ ਲੋਕਾਂ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਕਾਨਫਰੰਸ ਦੌਰਾਨ ਮੰਦੀ ਸ਼ਬਦਾਵਲੀ ਦੀ ਵਰਤੋਂ ਕੀਤੀ। ਦੱਸ ਦੇਈਏ ਕਿ ਇਸ ਮੌਕੇ ਉਹ ਆਪਣੀ ਸਪੀਚ 'ਚ ਗਾਲ ਕੱਢਦੇ ਵੀ ਨਜ਼ਰ ਆਏ ਹਨ।
ਰੱਖੜਾ ਨੇ ਕਾਂਗਰਸ 'ਤੇ ਲਾਏ ਧੱਕੇਸ਼ਾਹੀ ਦੇ ਦੋਸ਼
NEXT STORY