ਮਲੋਟ (ਬਿਊਰੋ): : ਅੱਜ ਦੀ ਮਲੋਟ ਹਲਕੇ ਦੀ ਯਾਤਰਾ ਦੀ ਸ਼ੁਰੂਆਤ ਸਮੇਂ ਇੱਥੋਂ ਦੇ ਨੌਜਵਾਨਾਂ ’ਚ ਭਾਰੀ ਉਤਸ਼ਾਹ ਦੇਖਿਆ ਗਿਆ।ਜਾਣਕਾਰੀ ਮੁਤਾਬਕ ਸੁਖਬੀਰ ਬਾਦਲ ਦਾ ਸ਼ਾਨਦਾਰ ਸਵਾਗਤ ਦੇਖਣ ਵਾਲਾ ਸੀ। ਇਸ ਦੌਰਾਨ ਲੰਬੀ ਤੋਂ ਦਾਣਾ ਮੰਡੀ ਤੱਕ ਜਾਣ ਸਮੇਂ ਮੋਟਰ ਸਾਈਕਲਾਂ 'ਤੇ ਇੱਕ ਹਜ਼ਾਰ ਤੋਂ ਵੱਧ ਨੌਜਵਾਨ ਇਸ ਯਾਤਰਾ ’ਚ ਦੇਖੇ ਗਏ ਅਤੇ ਰਸਤੇ ਵਿੱਚੋਂ ਸੈਂਕੜੇ ਹੋਰਨਾਂ ਨੇ ਸ਼ਮੂਲੀਅਤ ਕਰਕੇ ਕਾਫ਼ਲਾ ਹੋਰ ਵਿਸ਼ਾਲ ਬਣਾ ਦਿੱਤਾ।
ਇਸ ਦੌਰਾਨ ਸੁਖਬੀਰ ਬਾਦਲ ਵਲੋਂ ਕੈਪਟਨ ਸਰਕਾਰ ’ਤੇ ਨਿਸ਼ਾਨੇ ਲਗਾਏ ਗਏ। ਉਨ੍ਹਾਂ ਨੇ ਕਿਹਾ ਕਿ ਭ੍ਰਿਸ਼ਟ ਕਾਂਗਰਸ ਸਰਕਾਰ ਸ਼ਾਸਨ ਦੌਰਾਨ ਸਭ ਤੋਂ ਵੱਧ ਨਮੋਸ਼ੀ ਨੌਜਵਾਨਾਂ ਨੂੰ ਝੱਲਣੀ ਪਾਈ, ਕਿਉਂਕਿ ਸਰਕਾਰ ਨੇ ਉਨ੍ਹਾਂ ਨਾਲ ਕੀਤੇ ਸਾਰੇ ਵਾਅਦਿਆਂ ਤੋਂ ਮੁੱਕਰ ਕੇ ਉਨ੍ਹਾਂ ਨਾਲ ਵਿਸ਼ਵਾਸਘਾਤ ਕੀਤਾ। ਘਰ-ਘਰ ਨੌਕਰੀ ਯੋਜਨਾ ਤੋਂ ਲੈ ਕੇ 2500 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦੇਣ ਤੱਕ, ਕਾਂਗਰਸ ਸਰਕਾਰ ਨੇ ਨੌਜਵਾਨਾਂ ਨਾਲ ਕੀਤਾ ਇੱਕ ਵੀ ਵਾਅਦਾ ਨਹੀਂ ਪੁਗਾਇਆ, ਅਤੇ ਨਾ ਹੀ ਨੌਜਵਾਨਾਂ ਦੀ ਭਲਾਈ ਲਈ ਕੋਈ ਹੋਰ ਕਦਮ ਚੁੱਕਿਆ। ਇਹੀ ਕਾਰਨ ਹੈ ਕਿ ਹੁਣ ਪੰਜਾਬ ਦਾ ਨੌਜਵਾਨ ਵਰਗ ਸ਼੍ਰੋਮਣੀ ਅਕਾਲੀ ਦਲ ਦੇ ਝੰਡੇ ਹੇਠ ਇਕਜੁੱਟ ਹੋ ਰਿਹਾ ਹੈ, ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਨੌਜਵਾਨ ਕਾਂਗਰਸ ਪਾਰਟੀ ਨੂੰ ਉਸ ਦੀਆਂ ਕਰਤੂਤਾਂ ਦਾ ਮੂੰਹ-ਤੋੜਵਾਂ ਜਵਾਬ ਦੇਣਗੇ।
ਸਿੱਧੂ ਦੇ ਸਲਾਹਕਾਰਾਂ ਦੇ ਬਿਆਨਾਂ ਨਾਲ ਕਾਂਗਰਸ ’ਚ ਫਿਰ ਘਮਸਾਨ, ਹੁਣ ਮਨੀਸ਼ ਤਿਵਾੜੀ ਨੇ ਦਿੱਤਾ ਵੱਡਾ ਬਿਆਨ
NEXT STORY