ਮਲੋਟ (ਰਮਨਦੀਪ ਸਿੰਘ ਸੋਢੀ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਲੋਟ 'ਚ ਹੋ ਰਹੀ ਕਿਸਾਨ ਰੈਲੀ 'ਚ ਪਹੁੰਚ ਗਏ ਹਨ। ਇੱਥੇ ਪਹੁੰਚਣ 'ਤੇ ਉਨ੍ਹਾਂ ਦਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਪੱਗ ਅਤੇ ਕਿਰਪਾਨ ਦੇ ਕੇ ਸਨਮਾਨਿਤ ਕੀਤਾ। ਮੋਦੀ ਥੋੜੀ ਦੇਰ ਬਾਅਦ ਕਿਸਾਨਾਂ ਨੂੰ ਸੰਬੋਧਨ ਕਰਨਗੇ। ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ, ਸ਼ਵੇਤ ਮਲਿਕ, ਹਰਿਆਣਾ ਦੇ ਮੁੱਖ ਮੰਤਰੀ ਮੌਜੂਦ ਹਨ।
ਇਸ ਮੌਕੇ ਪਹੁੰਚੇ ਸ਼ਵੇਤ ਮਲਿਕ ਨੇ ਕਿਹਾ ਕਿ ਮੋਦੀ ਸਰਕਾਰ ਦੇ 4 ਸਾਲ ਬੇਮਿਸਾਲ ਰਹੇ ਹਨ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਕਿਸਾਨਾਂ ਨੂੰ ਕੁਝ ਨਹੀਂ ਦਿੱਤਾ। ਮੋਦੀ ਸਰਕਾਰ ਨੇ ਪੰਜਾਬ ਦੇ ਖਜ਼ਾਨੇ ਨੂੰ ਭਰਿਆ ਹੈ, ਜਿਸ ਦਾ ਕੈਪਟਨ ਸਰਕਾਰ ਨੇ ਇਕ ਵਾਰ ਵੀ ਧੰਨਵਾਦ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ 4 ਸਾਲ 'ਚ ਜੋ ਪੰਜਾਬ ਨੂੰ ਦਿੱਤਾ ਹੈ ਉਹ ਅੱਜ ਤੱਕ ਕਿਸੇ ਨੇ ਨਹੀਂ ਦਿੱਤਾ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕੀਤਾ ਹੈ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਹ ਰੈਲੀ ਸਿਆਸੀ ਲਾਭ ਲੈਣ ਲਈ ਨਹੀਂ ਕੀਤੀ ਸਗੋਂ ਮੋਦੀ ਸਰਕਾਰ ਦਾ ਧੰਨਵਾਦ ਕਰਨ ਲਈ ਕੀਤੀ ਗਈ ਹੈ। ਐੱਮ.ਐੱਸ.ਪੀ. ਵਧਾਉਣ ਨਾਲ ਕਿਸਾਨਾਂ ਅਤੇ ਸਰਕਾਰ ਨੂੰ ਫਾਇਦਾ ਹੋਵੇਗਾ। ਐੱਮ.ਐੱਸ.ਪੀ. ਫਾਰਮੂਲੇ ਨਾਲ ਕਿਸਾਨਾਂ ਦੀ ਨਾਰਾਜ਼ਗੀ ਖਤਮ ਹੋ ਗਈ ਹੈ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਨੇ ਆਪਣੇ ਦੇਸ਼ ਦਾ ਸਿਰ ਉੱਚਾ ਕੀਤਾ ਹੈ।
ਮਲੋਟ 'ਚ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੁਕਤਸਰ ਦੀ ਧਰਤੀ ਬਲੀਦਾਨ ਦੀ ਧਰਤੀ ਹੈ। ਪੰਜਾਬ ਨੇ ਹਮੇਸ਼ਾ ਆਪਣੇ ਤੋਂ ਪਹਿਲਾਂ ਦੇਸ਼ ਲਈ ਸੋਚਿਆ ਹੈ। ਨਰਿੰਦਰ ਮੋਦੀ ਨੇ ਕਿਹਾ ਕਿ ਪੰਜਾਬੀ ਕਦੇ ਵੀ ਮਿਹਨਤ ਕਰਨ ਤੋਂ ਪਿੱਛੇ ਨਹੀਂ ਹਟਦੇ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਕਦੇ ਵੀ ਪੰਜਾਬ ਦੇ ਕਿਸਾਨਾਂ ਦਾ ਸਮਰਥਨ ਨਹੀਂ ਕੀਤਾ।
ਨਰਿੰਦਰ ਮੋਦੀ ਨੇ ਕਿਹਾ ਕਿ ਪੰਜਾਬ ਦਾ ਨਰਮਾ ਦੁਨੀਆਂ 'ਚ ਮਸ਼ਹੂਰ ਹੈ ਅਤੇ ਮੈਂ ਵਿਸ਼ਵਾਸ ਦਿਵਾਉਂਦਾ ਹਾਂ ਕਿ ਹੁਣ ਨਰਮਾ ਨਰਮ ਨਹੀਂ ਹੋਵੇਗਾ। ਬਾਜਰੇ ਦੇ ਮੁੱਲ 'ਚ ਚੋਖਾ ਵਾਧਾ ਕੀਤਾ ਜਾਵੇਗਾ। ਪੱਟੇ ਦੀ ਖੈਤੀ ਕਰਨ ਵਾਲਿਆ ਨੂੰ ਵੀ ਹੁਣ ਫਾਇਦਾ ਹੋਵੇਗਾ। ਐੱਮ.ਐੱਸ.ਪੀ. ਦੇ ਵਾਧੇ ਨਾਲ ਪੰਜਾਬ, ਹਰਿਆਣਾ ਸਭ ਨੂੰ ਲਾਭ ਹੋਵੇਗਾ ਪਰ ਐੱਮ.ਐੱਸ.ਪੀ. 'ਚ ਵਾਧਾ ਕਰਨ ਨਾਲ ਕਾਂਗਰਸ ਸਰਕਾਰ ਦੀ ਨੀਂਦ ਉੱਡ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਾਡੀ ਸਰਕਾਰ 'ਤੇ ਪੂਰਾ ਭਰੋਸਾ ਹੈ। ਕਾਂਗਰਸ ਸਰਕਾਰ ਹੁਣ ਕਿਸਾਨਾਂ ਨੂੰ ਗੁੰਮਰਾਹ ਨਹੀਂ ਕਰ ਸਕੇਗੀ। ਮੋਦੀ ਨੇ ਕਿਹਾ ਕਿ ਸਾਡਾ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਟੀਚਾ ਹੈ।
'ਤੰਦਰੁਸਤ ਪੰਜਾਬ' ਮੁਹਿੰਮ ਤਹਿਤ 67.7 ਕੁਇੰਟਲ ਫਲ ਤੇ ਸਬਜ਼ੀਆਂ ਕੀਤੀਆਂ ਨਸ਼ਟ
NEXT STORY