ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) - ਲੋਕ ਸਭਾ ਚੋਣਾਂ ਨੂੰ ਲੈ ਕੇ ਅੱਜ ਮਲੋਟ ਵਿਖੇ ਅਕਾਲੀ ਦਲ ਵਲੋਂ ਵਿਸ਼ੇਸ਼ ਰੈਲੀ ਕੀਤੀ ਜਾ ਰਹੀ ਹੈ, ਜਿਸ 'ਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਪਹੁੰਚ ਗਏ ਹਨ। ਸ੍ਰੀ ਮੁਕਤਸਰ ਸਾਹਿਬ ਪਹੁੰਚਣ 'ਤੇ ਅਕਾਲੀ ਦਲ ਦੀ ਲੀਡਰਸ਼ਿਪ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

ਮਿਲੀ ਜਾਣਕਾਰੀ ਅਨੁਸਾਰ ਮਲੋਟ 'ਚ ਹੋ ਰਹੀ ਰੈਲੀ ਤੋਂ ਪਹਿਲਾਂ ਬਿਕਰਮ ਮਜੀਠੀਆ ਦੀ ਅਗਵਾਈ 'ਚ ਮੁਕਤਸਰ ਦੇ ਨਾਰਾਇਣ ਗੜ੍ਹ ਤੋਂ ਮਲੋਟ ਦੀ ਦਾਣਾ ਮੰਡੀ ਤੱਕ ਰੋਡ ਸ਼ੋਅ ਕੱਢਿਆ ਗਿਆ। ਦੱਸ ਦੇਈਏ ਕਿ ਯੂਥ ਅਕਾਲੀ ਦਲ ਵਲੋਂ ਵਿਸ਼ਾਲ ਰੈਲੀ ਲੋਕ ਸਭਾ ਚੋਣਾਂ ਨੂੰ ਮੁੱਦੇਨਜ਼ਰ ਰੱਖਦੇ ਹੋਏ ਵਰਕਰਾਂ ਨੂੰ ਹੱਲ੍ਹਾਸ਼ੇਰੀ ਦੇਣ ਲਈ ਕੀਤੀ ਜਾ ਰਹੀ ਹੈ।

ਆਟੋ ਚਾਲਕ ਨੇ ਕਾਇਮ ਕੀਤੀ ਇਮਾਨਦਾਰੀ ਦੀ ਮਿਸਾਲ
NEXT STORY