ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੇਂਦਰੀ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ 'ਤੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਨੂੰ ਲੈ ਕੇ ਕੇਂਦਰ ਵਲੋਂ ਸਿਰਫ 1600 ਕਰੋੜ ਰੁਪਏ ਦੀ ਮਦਦ ਕੀਤੀ ਗਈ ਹੈ। ਇਸ ਨਾਲ ਕੁੱਝ ਨਹੀਂ ਹੋਵੇਗਾ। ਸਾਨੂੰ ਫ਼ੌਰੀ ਤੌਰ 'ਤੇ ਹੋਰ ਮਦਦ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਨਾਲ ਪੰਜਾਬ ਦਾ ਭਾਰੀ ਨੁਕਸਾਨ ਹੋਇਆ ਹੈ।
ਪੰਜਾਬ ਨੇ ਕੇਂਦਰ ਸਰਕਾਰ ਨੂੰ ਨੁਕਸਾਨ ਦਾ ਮੁਲਾਂਕਣ ਕਰਕੇ ਰਿਪੋਰਟ ਦੇ ਦਿੱਤੀ ਹੈ ਅਤੇ ਹੁਣ ਕੇਂਦਰ ਸਰਕਾਰ ਨੂੰ ਵੱਡਾ ਦਿਲ ਦਿਖਾਉਣਾ ਚਾਹੀਦਾ ਹੈ ਅਤੇ ਪੰਜਾਬ ਦੀ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਮੰਤਰੀ ਰੋਜ਼ਾਨਾ ਪੰਜਾਬ ਜਾਂਦੇ ਹਨ ਅਤੇ ਸਿਰਫ ਫੋਟੋ ਖਿਚਵਾ ਕੇ ਆ ਜਾਂਦੇ ਹਨ ਪਰ ਅਜੇ ਤੱਕ ਕਿਸੇ ਤਰ੍ਹਾਂ ਦੀ ਕੇਂਦਰ ਵਲੋਂ ਮਾਲੀ ਮਦਦ ਨਹੀਂ ਕੀਤੀ ਗਈ ਹੈ। ਮਾਲਵਿੰਦਰ ਕੰਗ ਨੇ ਕਿਹਾ ਕਿ ਤਰਨਤਾਰਨ ਜ਼ਿਮਨੀ ਚੋਣ ਲਈ ਸਾਡੀ ਪੂਰੀ ਤਿਆਰੀ ਹੈ।
Punjab ਦੇ ਇਸ ਥਾਣੇ ਦਾ SHO ਸਸਪੈਂਡ, ਹੈਰਾਨ ਕਰੇਗਾ ਪੂਰਾ ਮਾਮਲਾ
NEXT STORY