ਮੋਹਾਲੀ (ਪਰਦੀਪ)- ਥਾਣਾ ਆਈ.ਟੀ. ਸਿਟੀ ਮੋਹਾਲੀ ਵੱਲੋਂ ਪਟਿਆਲਾ ਤੋਂ ਗ੍ਰਿਫ਼ਤਾਰ ਕੀਤੇ ਨਵਜੋਤ ਸਿੰਘ ਸਿੱਧੂ ਦੇ ਸਾਬਕਾ ਸਿਆਸੀ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੂੰ ਮੋਹਾਲੀ ਦੀ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਨਿਆਇਕ ਹਿਰਾਸਤ ’ਚ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ ਹੈ।
ਇਸ ਦੌਰਾਨ ਅਦਾਲਤ ’ਚ ਮੀਡੀਆ ਨਾਲ ਗੱਲ ਕਰਦਿਆਂ ਮਾਲਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਖ਼ਿਲਾਫ਼ ਦਰਜ ਕੀਤੀ ਗਈ ਐੱਫ.ਆਈ.ਆਰ. ’ਚ ਕਿਸੇ ਤਰ੍ਹਾਂ ਦਾ ਕੋਈ ਵੀ ਸਬੂਤ ਨਹੀਂ ਹੈ ਤੇ ਨਾ ਹੀ ਮਾੜੀ ਸ਼ਬਦਾਵਲੀ ਵਾਲੀ ਵੀਡੀਓ ਹੈ।
ਇਹ ਵੀ ਪੜ੍ਹੋ- ਕਿਸਮਤ ਹੋਵੇ ਤਾਂ ਅਜਿਹੀ ; 24 ਘੰਟੇ 'ਚ 2 ਵਾਰ ਨਿਕਲੀ ਲਾਟਰੀ, ਫ਼ਿਰ ਵੀ ਚਿਹਰੇ 'ਤੇ ਛਾਈ ਉਦਾਸੀ, ਜਾਣੋ ਵਜ੍ਹਾ
ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਦੇ ਆਗੂ ਤੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਮੈਂਬਰ ਅਮਿਤ ਜੈਨ ਦੀ ਸ਼ਿਕਾਇਤ ’ਤੇ ਪੁਲਸ ਨੇ ਆਈ.ਟੀ. ਸਿਟੀ ਥਾਣਾ ਮੋਹਾਲੀ ’ਚ ਮਾਲੀ ਵਿਰੁੱਧ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਮਾਲੀ ਨੇ ਵੀਡੀਓ ’ਚ ਹਿੰਦੂ ਦੇਵੀ-ਦੇਵਤਿਆਂ ਵਿਰੁੱਧ ਇਤਰਾਜ਼ਯੋਗ ਟਿੱਪਣੀ ਕੀਤੀ ਹੈ, ਜਿਸ ਨਾਲ ਉਨ੍ਹਾਂ ਨੂੰ ਬਹੁਤ ਦੁੱਖ ਪਹੁੰਚਿਆ ਹੈ। ਇਸ ਕਾਰਨ ਹਿੰਦੂ ਸਮਾਜ ’ਚ ਭਾਰੀ ਰੋਸ ਹੈ।
ਇਹ ਵੀ ਪੜ੍ਹੋ- ਆਸਟ੍ਰੇਲੀਆ 'ਚ 150 ਪ੍ਰਾਈਵੇਟ ਕਾਲਜਾਂ ਨੂੰ ਲੱਗੇ 'ਤਾਲੇ', ਪੰਜਾਬੀਆਂ ਸਣੇ ਸੈਂਕੜੇ ਭਾਰਤੀ ਵਿਦਿਆਰਥੀਆਂ 'ਤੇ ਡਿੱਗੀ ਗਾਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵੱਡੀ ਖ਼ਬਰ ; PSEB ਨੇ ਬਦਲੀਆਂ ਕਿਤਾਬਾਂ, Syllabus 'ਚ ਵੀ ਹੋਏ ਵੱਡੇ ਬਦਲਾਅ
NEXT STORY