ਮੋਹਾਲੀ (ਪਰਦੀਪ) : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਿਆਸੀ ਸਲਾਹਕਾਰ ਰਹਿ ਚੁੱਕੇ ਮਾਲਵਿੰਦਰ ਸਿੰਘ ਮਾਲੀ ਨੂੰ ਮੋਹਾਲੀ ਪੁਲਸ ਨੇ ਪਟਿਆਲਾ ਰਹਿੰਦੇ ਭਰਾ ਰਣਜੀਤ ਸਿੰਘ ਗਰੇਵਾਲ ਦੇ ਘਰੋਂ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਨੂੰ ਮੋਹਾਲੀ ਪੁਲਸ ਦੀ ਸੀ.ਆਈ.ਏ. ਸਟਾਫ ਦੀ ਟੀਮ ਨੇ ਇਹ ਕਹਿ ਕੇ ਨਾਲ ਜਾਣ ਲਈ ਕਿਹਾ ਕਿ ਉਨ੍ਹਾਂ ਖ਼ਿਆਫ਼ ਆਈ.ਟੀ. ਐਕਟ ਅਧੀਨ ਇਕ ਮਾਮਲਾ ਦਰਜ ਕੀਤਾ ਗਿਆ ਹੈ।
ਉਹ ਆਪਣੇ ਭਰਾ ਦੇ ਘਰ ਕੁਝ ਸਮਾਂ ਪਹਿਲਾਂ ਹੀ ਪਹੁੰਚੇ ਸਨ, ਜਿੱਥੇ ਉਨ੍ਹਾਂ ਦਾ ਵੱਡਾ ਭਰਾ ਜਤਿੰਦਰ ਸਿੰਘ ਵੀ ਆਇਆ ਹੋਇਆ ਦੱਸਿਆ ਜਾ ਰਿਹਾ ਹੈ। ਪੁਲਸ ਵੱਲੋਂ ਉਨ੍ਹਾਂ ਨੂੰ ਇਹ ਵੀ ਦੱਸਿਆ ਗਿਆ ਕਿ ਆਈ.ਟੀ. ਐਕਟ ਅਧੀਨ ਉਨ੍ਹਾਂ ਵੱਲੋਂ ਪਾਈ ਕਿਸੇ ਪੋਸਟ ਕਾਰਨ ਉਨ੍ਹਾਂ ਨੂੰ ਫੜਿਆ ਗਿਆ ਹੈ।
ਇਹ ਵੀ ਪੜ੍ਹੋ- ਇਕ ਵਾਰ ਫ਼ਿਰ ਰਾਹੁਲ ਗਾਂਧੀ 'ਤੇ ਵਰ੍ਹੇ ਰਵਨੀਤ ਬਿੱਟੂ, ਕਿਹਾ- 'ਵਿਦੇਸ਼ 'ਚ Asylum ਲੈਣ ਲਈ...'
ਜਾਣਕਾਰੀ ਅਨੁਸਾਰ ਪੁਲਸ ਵੱਲੋਂ ਆਈ.ਟੀ. ਸਿਟੀ ਥਾਣਾ ਮੁਹਾਲੀ ’ਚ ਉਨ੍ਹਾਂ ਖ਼ਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਸਬੰਧੀ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਉੱਤੇ ਧਾਰਾ 196 ਤੇ 295-ਏ ਤਹਿਤ ਕੇਸ ਦਰਜ ਕੀਤਾ ਗਿਆ। ਪੁਲਸ ਜਦੋਂ ਉਨ੍ਹਾਂ ਦੇ ਘਰ ਸੈਕਟਰ 91 ਦੇ ਰੀਜੈਂਸੀ ਹਾਈਟਸ ਪਹੁੰਚੇ ਤਾਂ ਉ਼ੱਥੇ ਤਾਲਾ ਲੱਗਿਆ ਹੋਇਆ ਸੀ। ਫੋਨ ਕਰਨ ’ਤੇ ਉਨ੍ਹਾਂ ਦੱਸਿਆ ਕਿ ਉਹ ਪਟਿਆਲੇ ਆਪਣੇ ਭਰਾ ਦੇ ਘਰ ਆਏ ਹੋਏ ਹਨ। ਇਸ ਤੋਂ ਤੁਰੰਤ ਬਾਅਦ ਸੀ.ਆਈ.ਏ. ਮੋਹਾਲੀ ਦੀ ਪਹਿਲਾਂ ਹੀ ਪਟਿਆਲਾ ਪਹੁੰਚੀ ਹੋਈ ਟੀਮ ਨੇ ਉਨ੍ਹਾਂ ਦੇ ਭਰਾ ਦੇ ਘਰ ਛਾਪਾ ਮਾਰਿਆ ਤੇ ਮਾਲੀ ਨੂੰ ਹਿਰਾਸਤ ’ਚ ਲੈ ਲਿਆ।
ਇਹ ਵੀ ਪੜ੍ਹੋ- ਅੱਧੀ ਰਾਤੀਂ ਪੁਲਸ ਨੇ ਮਸ਼ਹੂਰ ਮਾਰਕੀਟ 'ਚ ਮਾਰੀ ਰੇਡ, ਲੋਕਾਂ ਨੂੰ ਪੈ ਗਈਆਂ ਭਾਜੜਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗੈਸ ਸਿਲੰਡਰਾਂ ਦੀ ਸਪਲਾਈ ਕਰਨ ਵਾਲੇ ਨੂੰ ਨੌਜਵਾਨਾਂ ਨੇ ਰੋਕਿਆ, ਫ਼ਿਰ ਚਾਕੂ ਦੀ ਨੋਕ 'ਤੇ ਕਰ ਗਏ ਕਾਂਡ
NEXT STORY