ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਹਥਿਆਰਾਂ ਦੇ ਲਾਇਸੈਂਸਾਂ ਦੀ ਸਮੀਖਿਆ ਕਰਨ ਅਤੇ ਗੈਰ-ਜ਼ਰੂਰੀ ਲਾਇਸੈਂਸਾਂ ਨੂੰ ਰੱਦ ਕਰਨ ਦੇ ਮਾਨ ਸਰਕਾਰ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ ਅਪਰਾਧਿਕ ਪਿਛੋਕੜ ਵਾਲੇ ਲੋਕਾਂ ਤੋਂ ਹਥਿਆਰ ਖੋਹੇ ਜਾਣਗੇ ਅਤੇ ਪੰਜਾਬ 'ਚ ਗੰਨ ਕਲਚਰ ਖ਼ਤਮ ਹੋਵੇਗਾ। ਸੋਮਵਾਰ ਨੂੰ ਚੰਡੀਗੜ੍ਹ ਪਾਰਟੀ ਹੈੱਡਕੁਆਰਟਰ ਵਿਖੇ 'ਆਪ' ਦੇ ਸੀਨੀਅਰ ਆਗੂ ਨੀਲ ਗਰਗ ਸਮੇਤ ਮੀਡੀਆ ਨੂੰ ਸੰਬੋਧਨ ਕਰਦਿਆਂ ਕੰਗ ਨੇ ਕਿਹਾ ਕਿ ਪਿਛਲੀ ਬਾਦਲ ਅਤੇ ਕਾਂਗਰਸ ਸਰਕਾਰ ਨੇ ਵੱਡੀ ਗਿਣਤੀ 'ਚ ਗੈਰ-ਜ਼ਰੂਰੀ ਲੋਕਾਂ ਨੂੰ ਅਸਲਾ ਲਾਇਸੈਂਸ ਵੰਡੇ, ਜਿਸ ਨਾਲ ਪੰਜਾਬ 'ਚ ਗੰਨ ਕਲਚਰ ਨੂੰ ਉਤਸ਼ਾਹਿਤ ਕੀਤਾ ਅਤੇ ਸਮਾਜ ਦਾ ਮਾਹੌਲ ਖਰਾਬ ਹੋਇਆ।
ਇਹ ਵੀ ਪੜ੍ਹੋ- ਟਰੈਕਟਰ ਦੇ ਹਲ ਵਿਚ ਆਇਆ ਨੌਜਵਾਨ, ਤੜਫ਼-ਤੜਫ਼ ਕੇ ਨਿਕਲੀ ਇਕਲੌਤੇ ਪੁੱਤ ਦੀ ਜਾਨ
ਕੰਗ ਨੇ ਉਦਾਹਰਨ ਦਿੰਦਿਆਂ ਕਿਹਾ ਕਿ ਪਿਛਲੇ ਕੁਝ ਸਾਲਾਂ ਦੌਰਾਨ ਅਜਿਹੀਆਂ ਕਈ ਮੰਦਭਾਗੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚ ਵਿਆਹਾਂ ਵਰਗੇ ਸ਼ੁੱਭ ਪ੍ਰੋਗਰਾਮਾਂ 'ਚ ਹਥਿਆਰ ਲਹਿਰਾਉਣ ਕਾਰਨ ਲੋਕਾਂ ਦੀਆਂ ਜਾਨਾਂ ਚੱਲੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਮੀਖਿਆ ਕਰਨ ਨਾਲ ਗ਼ਲਤ ਅਤੇ ਸਹੀ ਲੋਕਾਂ ਦਾ ਪਤਾ ਲੱਗ ਸਕੇਗਾ ਅਤੇ ਲੋੜਵੰਦ ਹੀ ਅਸਲਾ ਲਾਇਸੈਂਸ ਲੈ ਸਕਣਗੇ। ਇਸ ਤੋਂ ਇਲਾਵਾ ਨੀਲ ਗਰਗ ਨੇ ਕਿਹਾ ਕਿ ਮਾਨ ਸਰਕਾਰ ਦੇ ਇਸ ਫ਼ੈਸਲੇ ਨਾਲ ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਪੰਜਾਬ ਦਾ ਅਕਸ ਸੁਧਰੇਗਾ। ਇਹ ਨੌਜਵਾਨਾਂ ਨੂੰ ਰਾਹ 'ਤੇ ਜਾਣ ਤੋਂ ਰੋਕੇਗਾ ਅਤੇ ਸਮਾਜ ਵਿੱਚ ਸ਼ਾਂਤੀ ਅਤੇ ਸਦਭਾਵਨਾ ਦਾ ਮਾਹੌਲ ਸਥਾਪਿਤ ਕਰੇਗਾ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਤਿਉਹਾਰਾਂ ਦੇ ਸੀਜ਼ਨ ਤੋਂ ਬਾਅਦ ਫਿਰ ਡਿਫਾਲਟਰਾਂ ’ਤੇ ਸਖ਼ਤੀ ਵਧਾਏਗਾ ਨਿਗਮ
NEXT STORY