ਮੋਹਾਲੀ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਨੇ ਸੋਹਾਣਾ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਉਪਰੰਤ ਉਨ੍ਹਾਂ ਨੇ ਆਪਣੇ ਕੈਂਪੇਨ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀ ਅਗਵਾਈ 'ਚ ਪਿਛਲੇ 2 ਸਾਲਾਂ 'ਚ ਸੂਬੇ ਅੰਦਰ ਰੁਜ਼ਗਾਰ ਦਿੱਤਾ ਗਿਆ ਹੈ, ਮੁਫ਼ਤ ਬਿਜਲੀ ਦਿੱਤੀ ਗਈ ਹੈ ਅਤੇ ਹੋਰ ਵੀ ਬਹੁਤ ਸਾਰੇ ਕੰਮ ਕੀਤੇ ਹਨ।
ਇਹ ਵੀ ਪੜ੍ਹੋ : ਸਾਗਰ ਦੀ ਵਹੁਟੀ ਨੂੰ ਟਿਕਟ ਦੇਣ 'ਤੇ ਬੋਲੇ ਰਾਜਾ ਵੜਿੰਗ, ਇਕ ਬਿਆਨ ਨੇ ਬਦਲੇ ਸਮੀਕਰਨ
ਉਨ੍ਹਾਂ ਕਿਹਾ ਕਿ ਜਿਹੜੇ ਲੋਕ ਸਿਰਫ ਸਿਆਸੀ ਲਾਹਾ ਲੈਣ ਲਈ ਦਲ ਬਦਲੀਆਂ ਕਰ ਰਹੇ ਹਨ, ਉਨ੍ਹਾਂ ਨੂੰ ਪੰਜਾਬ ਦੇ ਲੋਕ ਸਬਕ ਸਿਖਾਉਣਗੇ। ਮਾਲਵਿੰਦਰ ਕੰਗ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਟੂਰਿਜ਼ਮ ਦੀਆਂ ਬੇਹੱਦ ਸੰਭਾਵਨਾਵਾਂ ਹਨ।
ਇਹ ਵੀ ਪੜ੍ਹੋ : ਗੈਂਗਸਟਰ ਨੇ ਸਾਥੀਆਂ ਸਣੇ ਕੀਤਾ ਗੁੰਡਾਗਰਦੀ ਦਾ ਨੰਗਾ ਨਾਚ, CCTV 'ਚ ਕੈਦ ਹੋਈ ਸਾਰੀ ਵਾਰਦਾਤ
ਮੁੱਖ ਮੰਤਰੀ ਮਾਨ ਲਗਾਤਾਰ ਪੰਜਾਬ ਦੇ ਵਿਕਾਸ ਲਈ ਕੰਮ ਕਰ ਰਹੇ ਹਨ ਅਤੇ ਉਹ ਇਕ ਮਿਸ਼ਨ ਤਹਿਤ ਸਿਆਸਤ 'ਚ ਆਏ ਹਨ। ਉਨ੍ਹਾਂ ਕਿਹਾ ਕਿ ਮੈਂ ਬੜੇ ਭਰੋਸੇ ਨਾਲ ਸਾਰੇ ਵੋਟਰਾਂ ਨੂੰ ਕਹਿ ਸਕਦਾ ਹਾਂ ਕਿ ਆਮ ਆਦਮੀ ਪਾਰਟੀ ਨੇ ਸਿਰਫ ਅੱਜ ਤੱਕ ਲੋਕਹਿੱਤ ਦੀ ਲੜਾਈ ਹੀ ਲੜੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਾਲੀਵੁੱਡ 'ਖਲਨਾਇਕ' ਸੰਜੇ ਦੱਤ ਦੀ ਹੋ ਸਕਦੀ ਹੈ ਸਿਆਸਤ 'ਚ ਐਂਟਰੀ, ਵੱਡੇ ਲੀਡਰ ਨੂੰ ਦੇਣਗੇ ਟੱਕਰ
NEXT STORY