ਲੁਧਿਆਣਾ (ਹਿਤੇਸ਼) : ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਔਰਤਾਂ ਲਈ ਐਲਾਨ ਕਰ ਰਹੀਆਂ ਸਿਆਸੀ ਪਾਰਟੀਆਂ ਸਾਹਮਣੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਪਤਨੀ ਮਮਤਾ ਨੇ ਨਵੀਂ ਮੁਸ਼ਕਲ ਖੜ੍ਹੀ ਕਰ ਦਿੱਤੀ ਹੈ। ਇਸ ਦੇ ਤਹਿਤ ਉਨ੍ਹਾਂ ਨੇ ਟਵਿੱਟਰ ਜ਼ਰੀਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ ਅਪੀਲ ਕਰਦੇ ਹੋਏ ਦੋ-ਟੁੱਕ ਕਹਿ ਦਿੱਤਾ ਹੈ ਕਿ ਸਾਡੀ ਬੋਲੀ ਨਾ ਲਗਾਓ।
ਇਹ ਵੀ ਪੜ੍ਹੋ : ਢਾਬੇ 'ਤੇ ਮਜ਼ੇ ਨਾਲ 'ਤੰਦੂਰੀ ਨਾਨ' ਖਾਣ ਦੇ ਸ਼ੌਕੀਨਾਂ ਦੇ ਹੋਸ਼ ਉਡਾ ਦੇਵੇਗੀ ਇਹ ਖ਼ਬਰ (ਤਸਵੀਰਾਂ)
ਇੱਥੇ ਦੱਸਣਾ ਉਚਿਤ ਹੋਵੇਗਾ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ 'ਚ ਸਰਕਾਰ ਬਣਨ ਤੋਂ ਬਾਅਦ ਔਰਤਾਂ ਨੂੰ ਹੋਰ ਸਹੂਲਤਾਵਾਂ ਦੇ ਨਾਲ ਇਕ ਹਜ਼ਾਰ ਰੁਪਿਆ ਮਹੀਨਾ ਦੇਣ ਦਾ ਐਲਾਨ ਕੀਤਾ ਗਿਆ ਹੈ, ਜਿਸ ਦਾ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਦੇ ਵੱਡੇ ਆਗੂਆਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਇਸ 'ਚ ਨਵਜੋਤ ਸਿੱਧੂ ਦਾ ਨਾਂ ਵੀ ਸ਼ਾਮਲ ਹੈ। ਉਨ੍ਹਾਂ ਨੇ ਖ਼ੁਦ ਸੋਮਵਾਰ ਨੂੰ ਇਕ ਰੈਲੀ ਦੌਰਾਨ ਦੁਬਾਰਾ ਕਾਂਗਰਸ ਦੀ ਸਰਕਾਰ ਬਣਨ 'ਤੇ ਔਰਤਾਂ ਨੂੰ 2 ਹਜ਼ਾਰ ਰੁਪਏ ਮਹੀਨਾ ਦੇਣ ਦਾ ਐਲਾਨ ਕੀਤਾ।
ਇਹ ਵੀ ਪੜ੍ਹੋ : ਪਤਨੀ ਦੇ ਸੈਲੂਨ ਜਾਣ ਤੋਂ ਖਿਝਦਾ ਸੀ ਪਤੀ, ਗੁੱਸੇ 'ਚ ਆਏ ਨੇ ਚੁੱਕਿਆ ਦਿਲ ਦਹਿਲਾ ਦੇਣ ਵਾਲਾ ਕਦਮ
ਇਸ ਨੂੰ ਲੈ ਕੇ ਜਿੱਥੇ ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੇ ਸਿੱਧੂ ਦਾ ਕੋਈ ਸਟੈਂਡ ਨਾ ਹੋਣ ਦੀ ਟਿੱਪਣੀ ਕੀਤੀ, ਉੱਥੇ ਹੀ ਇਸ ਮੁੱਦੇ 'ਤੇ ਮੰਗਲਵਾਰ ਨੂੰ ਮੰਤਰੀ ਆਸ਼ੂ ਦੀ ਪਤਨੀ ਦਾ ਟਵੀਟ ਦੇਖਣ ਨੂੰ ਮਿਲਿਆ, ਜੋ ਕਿ 5 ਜਨਵਰੀ ਨੂੰ ਫਿਰੋਜ਼ਪੁਰ 'ਚ ਹੋਣ ਜਾ ਰਹੀ ਭਾਜਪਾ ਦੀ ਰੈਲੀ ਦੇ ਮੱਦੇਨਜ਼ਰ ਮੋਦੀ ਨੂੰ ਟੈਗ ਕੀਤਾ ਗਿਆ ਹੈ। ਮਮਤਾ ਨੇ ਸਾਰੀਆਂ ਪਾਰਟੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੀਆਂ ਔਰਤਾਂ ਨੂੰ ਪੈਸਿਆਂ ਦਾ ਲਾਲਚ ਦੇਣਾ ਬੰਦ ਕਰਨ ਅਤੇ ਜੇਕਰ ਔਰਤਾਂ ਨੂੰ ਕੁੱਝ ਦੇਣਾ ਹੈ ਤਾਂ ਉਨ੍ਹਾਂ ਨੂੰ ਬਰਾਬਰਤਾ ਅਤੇ ਸੁਰੱਖਿਆ ਦੀ ਗਾਰੰਟੀ ਮਿਲਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਲੁਧਿਆਣਾ 'ਚ ਜ਼ਬਰਦਸਤ ਹਾਦਸੇ ਦੌਰਾਨ ਕਾਰ ਦੇ ਉੱਡੇ ਪਰਖੱਚੇ, ਭਿਆਨਕ ਮੰਜ਼ਰ ਦੀ CCTV ਫੁਟੇਜ ਆਈ ਸਾਹਮਣੇ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਫਗਵਾੜਾ ’ਚ ਦਿਨ ਚੜ੍ਹਦੇ ਹੀ ਲੁਟੇਰਿਆਂ ਨੇ ਨਿੱਜੀ ਕੰਪਨੀ ਤੋਂ ਲੱਖਾਂ ਰੁਪਏ ਲੁੱਟੇ
NEXT STORY