ਲੁਧਿਆਣਾ (ਰਾਮ) : ਥਾਣਾ ਮੋਤੀ ਨਗਰ ਦੀ ਪੁਲਸ ਨੇ ਨਾਬਾਲਗਾ ਨੂੰ ਵਿਆਹ ਦੀ ਨੀਅਤ ਨਾਲ ਵਰਗਲਾ ਕੇ ਲਿਜਾਣ ਦੇ ਦੋਸ਼ ਵਿਚ ਧਰਮਿੰਦਰ ਠਾਕੁਰ ਨਿਵਾਸੀ ਅਲੀਗੜ੍ਹ ਵਿਹੜਾ ਸ਼ੇਰਪੁਰ ਦੀ ਸ਼ਿਕਾਇਤ ’ਤੇ ਸ਼ਿਵਾ ਪੁੱਤਰ ਦਿਲ ਕੁਮਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਏ. ਐੱਸ. ਆਈ. ਕੁਲਵੰਤ ਸਿੰਘ ਮੁਤਾਬਕ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ 16 ਸਾਲਾ ਕੁੜੀ 18 ਦਸੰਬਰ ਨੂੰ ਸਵੇਰ 7 ਵਜੇ ਘਰੋਂ ਬਿਨਾਂ ਦੱਸੇ ਕਿਤੇ ਚਲੀ ਗਈ ਤੇ ਵਾਪਸ ਨਹੀਂ ਆਈ। ਉਸ ਦੀ ਭਾਲ ਕਰਨ ’ਤੇ ਪਤਾ ਲੱਗਾ ਕਿ ਉਪਰੋਕਤ ਮੁਲਜ਼ਮ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਹੈ। ਪੁਲਸ ਨੇ ਕੇਸ ਦਰਜ ਕਰਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਮੁੜ ਵਿਵਾਦਾਂ 'ਚ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ, ਬਰਾਮਦ ਹੋਏ 6 ਮੋਬਾਇਲ ਤੇ ਜੇਲ੍ਹ ਅੰਦਰ ਸੁੱਟੇ 4 ਪੈਕੇਟ
NEXT STORY