ਮਲੋਟ (ਜੁਨੇਜਾ) - ਪੁਲਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ ਨਸ਼ੀਲੀਆਂ ਗੋਲੀਆਂ ਤੇ ਚੂਰਾ-ਪੋਸਤ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਮੁੱਖ ਅਫਸਰ ਇੰਸਪੈਕਟਰ ਪਰਮਜੀਤ ਸਿੰਘ ਦੀ ਅਗਵਾਈ ਵਿਚ ਏ. ਐੱਸ. ਆਈ. ਤਜਿੰਦਰ ਸਿੰਘ ਸਮੇਤ ਪੁਲਸ ਪਾਰਟੀ ਸ਼ੂਗਰ ਮਿੱਲ ਕੋਲ ਗਸ਼ਤ ਦੌਰਾਨ ਮੌਜੂਦ ਸਨ ਤਾਂ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ। ਜਦ ਉਕਤ ਵਿਅਕਤੀ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 500 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਕਾਬੂ ਦੋਸ਼ੀ ਦੀ ਪਛਾਣ ਇਕਬਾਲ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਝੌਰੜ ਵਜੋਂ ਹੋਈ ਹੈ। ਇਸੇ ਤਰ੍ਹਾਂ ਏ. ਐੱਸ. ਆਈ. ਮਲਕੀਤ ਸਿੰਘ ਦੀ ਅਗਵਾਈ 'ਚ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਪਾਰਵਤੀ ਉਰਫ ਮੁੰਨੀ ਪਤਨੀ ਕੋਮਲ ਕੋਲੋਂ 10 ਕਿਲੋ ਚੂਰਾ-ਪੋਸਤ ਬਰਾਮਦ ਕੀਤਾ ਹੈ। ਇਸ ਮਾਮਲੇ ਵਿਚ ਉਕਤ ਔਰਤ ਆਬਾਦੀ ਦਾ ਫਾਇਦਾ ਉਠਾ ਕੇ ਭੱਜਣ ਵਿਚ ਕਾਮਯਾਬ ਹੋ ਗਈ। ਪੁਲਸ ਨੇ ਕਥਿਤ ਦੋਸ਼ਣ ਪਾਰਵਤੀ ਵਿਰੁੱਧ ਕੇਸ ਕਰ ਦਿੱਤਾ ਹੈ।
ਐੱਸ. ਡੀ. ਐੱਮ. ਰਾਜੇਸ਼ ਸ਼ਰਮਾ ਦੀ ਛਾਪੇਮਾਰੀ 'ਚ ਸਿਰਫ 2 ਆਰ. ਸੀ. ਮਿਲੇ ਹਾਜ਼ਰ
NEXT STORY