ਫ਼ਰੀਦਕੋਟ (ਰਾਜਨ) - ਵੱਖ-ਵੱਖ ਪੁਲਸ ਕੇਸਾਂ ’ਚ ਭਗੌਡ਼ੇ ਕਰਾਰ ਦਿੱਤੇ ਗਏ ਦੋਸ਼ੀਆਂ ਨੂੰ ਕਾਬੂ ਕਰਨ ਲਈ ਵਿੱਢੀ ਗਈ ਮੁਹਿੰਮ ਤਹਿਤ ਏ. ਐੱਸ. ਆਈ. ਗੁਰਜੀਤ ਸਿੰਘ ਦੀ ਅਗਵਾਈ ਹੇਠਲੀ ਪੁਲਸ ਪਾਰਟੀ ਵੱਲੋਂ ਮੁਕੱਦਮਾ ਨੰਬਰ 51 ਦੇ ਭਗੌਡ਼ੇ ਦੋਸ਼ੀ ਸੁਖਦੀਪ ਸਿੰਘ ਉਰਫ਼ ਚਿਡ਼ੀ ਪੁੱਤਰ ਬਲਧੀਰ ਸਿੰਘ ਵਾਸੀ ਜੀਤ ਐਵੇਨਿਊ ਫਰੀਦਕੋਟ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਬਾਰੇ ਪੀ. ਓ. ਸਟਾਫ਼ ਦੇ ਮੁਖੀ ਨੇ ਦੱਸਿਆ ਕਿ ਇਹ ਦੋਸ਼ੀ ਆਪਣੇ ਸਾਥੀਆਂ ਨਾਲ ਮਿਲ ਕੇ ਪਿੰਡ ਪਿਪਲੀ ਦੇ ਪੈਟਰੋਲ ਪੰਪ ’ਤੇ ਡਾਕਾ ਮਾਰਨ ਦੀ ਯੋਜਨਾ ਬਣਾ ਰਿਹਾ ਸੀ।
ਇਸ ’ਤੇ ਅਸਲਾ ਐਕਟ ਤਹਿਤ ਮਿਤੀ 25 ਅਗਸਤ, 2016 ਨੂੰ ਦਰਜ ਕੀਤੇ ਗਏ ਮੁਕੱਦਮੇ ਵਿਚ ਇੱਥੋਂ ਦੀ ਮਾਣਯੋਗ ਅਦਾਲਤ ਵੱਲੋਂ ਇਸ ਨੂੰ ਭਗੌਡ਼ਾ ਕਰਾਰ ਦਿੱਤਾ ਗਿਆ ਸੀ। ਇਸ ਸ਼ਿਕਾਇਤ ਦੀ ਪਡ਼ਤਾਲ ਸੀਨੀਅਰ ਪੁਲਸ ਕਪਤਾਨ ਵੱਲੋਂ ਕਰਵਾਏ ਜਾਣ ਉਪਰੰਤ ਇਹ ਤੱਥ ਸਾਹਮਣੇ ਆਏ ਕਿ ਸ਼ਿਕਾਇਤਕਰਤਾ ਵੱਲੋਂ ਸ਼ਨਾਖਤ ਕੀਤੇ ਗਏ ਵਿਅਕਤੀ ਨੇ ਉਕਤ ਆਈ. ਡੀ. ’ਤੇ ਭੱਦੀ ਸ਼ਬਦਾਵਲੀ ਲਿਖ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਿਸ ’ਤੇ ਪੁਲਸ ਨੇ ਮੁਲਜ਼ਮ ਖਿਲਾਫ਼ ਪਰਚਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨਸ਼ਿਆਂ ਦੀ ਮੰਗ ਤੇ ਸਪਲਾਈ ਦੋਵਾਂ 'ਤੇ ਰੋਕ ਲੱਗੀ : ਕੈਪਟਨ
NEXT STORY