ਖੰਨਾ (ਵਿਪਨ) : ਖੰਨਾ ਪੁਲਸ ਵੱਲੋਂ 'ਵਾਰਿਸ ਪੰਜਾਬ ਦੇ' ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਤੇਜਿੰਦਰ ਸਿੰਘ ਉਰਫ਼ ਗੋਰਖ ਬਾਬਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਤੇਜਿੰਦਰ ਸਿੰਘ ਖੰਨਾ 'ਚ ਥਾਣਾ ਮਲੌਦ ਦੇ ਪਿੰਡ ਮਾਂਗੇਵਾਲ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ, ਜੋ ਕਿ ਅਕਸਰ ਹੀ ਅੰਮ੍ਰਿਤਪਾਲ ਸਿੰਘ ਨਾਲ ਰਹਿੰਦਾ ਸੀ ਅਤੇ ਅਜਨਾਲਾ ਕਾਂਡ 'ਚ ਵੀ ਇਸ ਦਾ ਹੱਥ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਹਵਾਈ ਅੱਡੇ ਤੋਂ ਸਮਰ ਸ਼ਡਿਊਲ ਜਾਰੀ, 3 ਨਵੀਆਂ ਉਡਾਣਾਂ ਨੂੰ ਕੀਤਾ ਗਿਆ ਸ਼ਾਮਲ
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਪਾਇਲ ਹਰਸਿਮਰਤ ਸਿੰਘ ਨੇ ਦੱਸਿਆ ਕਿ ਤੇਜਿੰਦਰ ਸਿੰਘ ਕਾਫੀ ਸਮੇਂ ਤੋਂ ਅੰਮ੍ਰਿਤਪਾਲ ਦੇ ਨਾਲ ਉਸ ਦਾ ਗੰਨਮੈਨ ਬਣ ਕੇ ਰਹਿ ਰਿਹਾ ਸੀ ਅਤੇ ਸੋਸ਼ਲ ਮੀਡੀਆ 'ਤੇ ਵੀ ਪੂਰੀ ਤਰ੍ਹਾਂ ਸਰਗਰਮ ਸੀ। ਉਸ ਦੀਆਂ ਹਥਿਆਰਾਂ ਨਾਲ ਤਸਵੀਰਾਂ ਵੀ ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਹਨ, ਜਿਸ ਤੋਂ ਬਾਅਦ ਮਲੌਦ ਥਾਣਾ ਵਿਖੇ ਤੇਜਿੰਦਰ ਦੇ ਖ਼ਿਲਾਫ਼ ਵੱਖਰਾ ਮੁਕੱਦਮਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ ਸਿਹਤ ਮੰਤਰੀ ਨੇ ਨਸ਼ਿਆਂ ਨੂੰ ਲੈ ਕੇ ਪੇਸ਼ ਕੀਤੇ ਹੈਰਾਨੀਜਨਕ ਅੰਕੜੇ
ਡੀ. ਐੱਸ. ਪੀ. ਨੇ ਦੱਸਿਆ ਕਿ ਤੇਜਿੰਦਰ ਦੇ ਖ਼ਿਲਾਫ਼ 107 ਅਤੇ 151 ਧਾਰਾ ਅਧੀਨ ਕਾਰਵਾਈ ਕੀਤੀ ਗਈ ਹੈ। ਤੇਜਿੰਦਰ ਦਾ ਸਾਥ ਦੇਣ ਵਾਲੇ 2 ਹੋਰ ਵਿਅਕਤੀ ਵੀ ਹਿਰਾਸਤ 'ਚ ਲਏ ਗਏ ਹਨ ਅਤੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਤੇਜਿੰਦਰ ਸਿੰਘ ਦੇ ਖ਼ਿਲਾਫ਼ ਪਹਿਲਾਂ ਵੀ ਲੜਾਈ-ਝਗੜੇ ਅਤੇ ਇਕ ਸ਼ਰਾਬ ਤਸਕਰੀ ਦਾ ਮੁਕੱਦਮਾ ਦਰਜ ਹੈ, ਜਿਸ ਦੀ ਉਹ ਸਜ਼ਾ ਭੁਗਤ ਚੁੱਕਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮਰਸਡੀਜ਼ ਤੋਂ ਰੇਹੜੇ ’ਤੇ ਪਹੁੰਚਿਆ ‘ਭਗੌੜਾ ਅੰਮ੍ਰਿਤਪਾਲ’, ਵਾਇਰਲ ਹੋਈ ਤਸਵੀਰ
NEXT STORY