ਡਕਾਲਾ (ਨਰਿੰਦਰ) - ਡੀ. ਐੱਸ. ਪੀ. ਦਿਹਾਤੀ ਗੁਰਦੇਵ ਸਿੰਘ ਧਾਲੀਵਾਲ ਦੇ ਦਿਸ਼ਾ-ਨਿਰਦੇਸ਼ਾਂ ਤੇ ਐੱਸ. ਐੱਚ. ਓ. ਜਸਵਿੰਦਰ ਸਿੰਘ ਟਿਵਾਣਾ ਦੀ ਅਗਵਾਈ ਹੇਠ ਬਲਬੇੜ੍ਹਾ ਪੁਲਸ ਚੌਕੀ ਵੱਲੋਂ 60 ਕਿਲੋ ਭੁੱਕੀ ਸਣੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਥਾਣਾ ਸਦਰ ਪਟਿਆਲਾ ਦੇ ਐੱਸ. ਐੱਚ. ਓ. ਜਸਵਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਪੁਲਸ ਚੌਕੀ ਬਲਬੇੜ੍ਹਾ ਦੇ ਇੰਚਾਰਜ ਜਗਦੀਸ਼ ਸਿੰਘ ਚੀਮਾ ਤੇ ਏ. ਐੱਸ. ਆਈ. ਮੇਜਰ ਸਿੰਘ ਨੇ ਸਮੇਤ ਪੁਲਸ ਪਾਰਟੀ ਅਕਾਲ ਅਕੈਡਮੀ ਬਲਬੇੜ੍ਹਾ ਨੇੜੇ ਮੁੱਖ ਮਾਰਗ 'ਤੇ ਨਾਕਾਬੰਦੀ ਕਰ ਕੇ ਵਾਹਨਾਂ ਦੀ ਜਾਂਚ-ਪੜਤਾਲ ਕੀਤੀ ਜਾ ਰਹੀ ਸੀ।
ਮਿਲੀ ਸੂਚਨਾ ਦੇ ਅਧਾਰ 'ਤੇ ਜਦੋਂ ਕਾਰ (ਪੀ ਬੀ 11 ਏ ਟੀ 0088) ਨੂੰ ਰੋਕ ਕੇ ਚਾਲਕ ਕੋਲੋਂ ਪੁੱਛਗਿੱਛ ਕੀਤੀ ਗਈ ਤਾਂ ਇਹ ਵਿਅਕਤੀ ਪਹਿਲਾਂ ਹੀ ਇਕ ਕੇਸ ਵਿਚ ਲੋੜੀਂਦਾ ਸੀ। ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਅਮਰੀਕ ਸਿੰਘ ਉਰਫ ਰਿੰਕੂ ਪੁੱਤਰ ਬਲਵਿੰਦਰ ਸਿੰਘ ਵਾਸੀ ਤਲਵੰਡੀ ਮਲਕ ਸਮਾਣਾ ਵਜੋਂ ਹੋਈ। ਉਸ ਨੇ ਪੁਲਸ ਨੂੰ ਦੱਸਿਆ ਕਿ ਮੰਝਾਲ ਬੀੜ ਦੀ ਝਾੜੀਆਂ ਵਿਚ 60 ਕਿਲੋ ਭੁੱਕੀ ਰੱਖੀ ਹੋਈ ਹੈ, ਜਿਸ ਨੂੰ ਪੁਲਸ ਨੇ ਬਰਾਮਦ ਕੀਤਾ। ਉੁਕਤ ਵਿਅਕਤੀ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਕੇ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ ਜੇਲ ਭੇਜ ਦਿੱਤਾ।
ਰਿਫਲੈਕਟਰ ਨਾ ਹੋਣ ਕਾਰਨ ਕਾਰ ਓਵਰਬ੍ਰਿਜ ਦੀ ਕੰਧ ਨਾਲ ਟਕਰਾਈ
NEXT STORY