ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) – ਪੁਲਸ ਨੇ ਇਕ ਵਿਅਕਤੀ ਨੂੰ 250 ਗ੍ਰਾਮ ਹੈਰੋਇਨ ਸਣੇ ਗ੍ਰਿਫਤਾਰ ਕੀਤਾ ਹੈ। ਇਸ ਹੈਰੋਇਨ ਦੀ ਬਾਜ਼ਾਰੀ ਕੀਮਤ ਸਾਢੇ 12 ਲੱਖ ਦੇ ਕਰੀਬ ਹੈ। ਪ੍ਰੈੱਸ ਕਾਨਫਰੰਸ ’ਚ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਐੱਸ.ਪੀ. (ਡੀ.) ਸੁਖਦੇਵ ਸਿੰੰਘ ਵਿਰਕ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਦੇ ਸਬ-ਇੰਸਪੈਕਟਰ ਕੁਲਦੀਪ ਸਿੰਘ ਨੇ ਖੁੱਡੀ ਕਲਾਂ ਨੇੜੇ ਨਾਕੇ ਦੌਰਾਨ ਇਕ ਕਾਰ ਨੂੰ ਰੋਕ ਕੇ ਤਲਾਸ਼ੀ ਲੈਣ ’ਤੇ ਉਸ ’ਚੋਂ 250 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ ਕੀਤੀ ਅਤੇ ਕਾਰ ਸਵਾਰ ਨੌਜਵਾਨ ਜਗਸੀਰ ਸਿੰਘ ਉਰਫ ਸੀਰਾ ਪੁੱਤਰ ਕਰਮ ਸਿੰਘ ਵਾਸੀ ਦਿਆਲਪੁਰਾ ਭਾਈਕੇ ਜ਼ਿਲਾ ਬਠਿੰਡਾ ਨੂੰ ਕਾਬੂ ਕੀਤਾ। ਮੁਲਜ਼ਮ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਅਧੀਨ ਕੇਸ ਦਰਜ ਕਰ ਕੇ ਪੁੱਛਗਿੱਛ ਕੀਤੀ ਗਈ, ਜਿਸ ਦੌਰਾਨ ਉਸ ਨੇ ਦੱਸਿਆ ਕਿ ਇਹ ਹੈਰੋਇਨ ਉਹ ਦਿੱਲੀ ਤੋਂ ਲੈ ਕੇ ਆਇਆ ਹੈ।
ਸਫਾਈ ਸੇਵਕ ਮੁਲਾਜ਼ਮਾਂ ਵੱਲੋਂ ਘਡ਼ਾ ਭੰਨ ਮੁਜ਼ਾਹਰਾ
NEXT STORY