ਰਾਜਪੁਰਾ (ਮਸਤਾਨਾ) : ਥਾਣਾ ਖੇੜੀ ਗੰਡਿਆ ਦੀ ਪੁਲਸ ਵੱਲੋਂ ਕੀਤੀ ਗਈ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਨੂੰ 9 ਹਜ਼ਾਰ ਨਸ਼ੇ ਵਾਲੀਆਂ ਗੋਲੀਆਂ ਸਣੇ ਕਾਬੂ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਥਾਣੇਦਾਰ ਬਲਵਿੰਦਰ ਸਿੰਘ ਸਮੇਤ ਪੁਲਸ ਫੋਰਸ ਵੱਲੋਂ ਪਿੰਡ ਖੇੜੀ ਗੰਡਿਆ ਦੇ ਬੱਸ ਅੱਡੇ ’ਤੇ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਸਾਹਮਣੇ ਤੋਂ ਸ਼ੱਕੀ ਹਾਲਤ ਵਿਚ ਪੈਦਲ ਜਾ ਰਹੇ ਇਕ ਵਿਅਕਤੀ ਨੂੰ ਰੋਕਿਆ ਗਿਆ।
ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਪਾਬੰਦੀਸ਼ੁਦਾ 9 ਹਜ਼ਾਰ ਗੋਲੀਆਂ ਬਰਾਮਦ ਹੋਈਆਂ। ਪੁਲਸ ਨੇ ਮੁਲਜ਼ਮ ਰਣਦੀਪ ਸਿੰਘ ਵਾਸੀ ਸੰਗਰੂਰ ਨੂੰ ਕਾਬੂ ਕਰਕੇ ਮਾਮਲਾ ਦਰਜ ਕਰ ਲਿਆ ਹੈ।
ਵਿਧਾਇਕ ਚੀਮਾ ਦਾ ਪੀ. ਏ. ਤੇ ਉਸ ਦਾ ਪਰਿਵਾਰ ਆਇਆ ਕੋਰੋਨਾ ਦੀ ਚਪੇਟ 'ਚ, ਖ਼ੁਦ ਵੀ ਹੋਏ ਇਕਾਂਤਵਾਸ
NEXT STORY