ਚੰਡੀਗੜ੍ਹ (ਸੁਸ਼ੀਲ) : ਸੈਕਟਰ-39 ਥਾਣੇ ਦੀ ਪੁਲਸ ਨੇ ਦੋਪਹੀਆ ਵਾਹਨ ਚੋਰੀ ਕਰਨ ਵਾਲੇ ਨੌਜਵਾਨ ਨੂੰ ਕਾਬੂ ਕੀਤਾ ਹੈ। ਫੜ੍ਹੇ ਗਏ ਮੁਲਜ਼ਮ ਦੀ ਪਛਾਣ ਅਤੁਲ ਵਾਸੀ ਨਵਾਂਗਰਾਓਂ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ ਚੋਰੀ ਦੀ ਬਾਈਕ ਬਰਾਮਦ ਕਰ ਲਈ ਹੈ। ਸੈਕਟਰ-39 ਥਾਣੇ ਦੀ ਪੁਲਸ ਨੇ ਮੁਲਜ਼ਮ ਨੂੰ ਜ਼ਿਲ੍ਹਾ ਅਦਾਲਤ 'ਚ ਪੇਸ਼ ਕੀਤਾ। ਅਦਾਲਤ ਨੇ ਮੁਲਜ਼ਮ ਨੂੰ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ।
ਸੈਕਟਰ-39 ਥਾਣੇ ਦੇ ਇੰਚਾਰਜ ਚਿਰੰਜੀਲਾਲ ਨੇ ਦੱਸਿਆ ਕਿ 18 ਜੁਲਾਈ ਨੂੰ ਰਮਨਦੀਪ ਦੀ ਬਾਈਕ ਉਨ੍ਹਾਂ ਦੇ ਘਰ ਦੇ ਬਾਹਰੋਂ ਚੋਰੀ ਹੋ ਗਈ ਸੀ। ਪੁਲਸ ਨੇ ਮਾਮਲਾ ਦਰਜ ਕਰਕੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਵਿਸ਼ੇਸ਼ ਟੀਮ ਬਣਾਈ ਸੀ। ਪੁਲਸ ਟੀਮ ਨੇ ਮਾਮਲੇ ਦੀ ਜਾਂਚ ਕਰਕੇ ਬਾਈਕ ਚੋਰ ਅਤੁਲ ਵਾਸੀ ਨਵਾਂਗਰਾਓਂ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਕੋਲੋਂ ਚੋਰੀ ਦੀ ਬਾਈਕ ਬਰਾਮਦ ਹੋਈ ਸੀ ਅਤੇ ਉਸ ਖ਼ਿਲਾਫ਼ ਪਹਿਲਾਂ ਵੀ ਮਨੀਮਾਜਰਾ ਥਾਣੇ ਵਿਚ ਮਾਮਲਾ ਦਰਜ ਕੀਤਾ ਗਿਆ ਸੀ।
ਚੋਰਾਂ ਦੇ ਹੌਂਸਲੇ ਬੁਲੰਦ, ਥਾਣੇ ਅੰਦਰ ਦਾਖ਼ਲ ਹੋ ਕੇ ਕਰ ਗਏ ਵੱਡਾ ਕਾਂਡ
NEXT STORY