ਫਿਰੋਜ਼ਪੁਰ (ਪਰਮਜੀਤ ਸੋਢੀ) : ਸੀ. ਆਈ. ਏ. ਸਟਾਫ਼ ਫਿਰੋਜ਼ਪੁਰ ਦੀ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ ਇਕ ਨਾਜਾਇਜ਼ ਪਿਸਤੌਲ ਦੇਸੀ 32 ਬੋਰ ਅਤੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਤਲਵੰਡੀ ਭਾਈ ਵਿਖੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸੀ. ਆਈ. ਏ. ਸਟਾਫ ਫਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਗੁਰਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਇਲਾਕੇ ਵਿਚ ਮੌਜੂਦ ਸੀ ਤਾਂ ਇਸ ਦੌਰਾਨ ਖ਼ਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਹਰਜੀਤ ਸਿੰਘ ਵਾਸੀ ਵਾਰਡ ਨੰਬਰ-11 ਤਲਵੰਡੀ ਭਾਈ ਜ਼ਿਲ੍ਹਾ ਫਿਰੋਜ਼ਪੁਰ ਆਪਣੇ ਪਾਸ ਨਾਜਾਇਜ਼ ਪਿਸਤੌਲ ਰੱਖਦਾ ਹੈ।
ਉਹ ਹੁਣ ਫਲਾਈਓਵਰ ਮੋਗਾ ਰੋਡ ਆਪਣੇ ਮੋਟਰਸਾਈਕਲ ’ਤੇ ਕਿਸੇ ਦੀ ਉਡੀਕ ਕਰ ਰਿਹਾ ਹੈ। ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ। ਪੁਲਸ ਨੇ ਦੱਸਿਆ ਕਿ ਦੋਸ਼ੀ ਨੂੰ ਕਾਬੂ ਕਰਕੇ ਉਸ ਕੋਲੋਂ ਇਕ ਨਾਜਾਇਜ ਪਿਸਤੌਲ ਦੇਸੀ 32 ਬੋਰ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਪੰਜਾਬ 'ਚ ਜ਼ਿਮਨੀ ਚੋਣਾਂ ਤੋਂ ਪਹਿਲਾਂ ਰਚੀ ਗਈ ਵੱਡੀ ਸਾਜ਼ਿਸ਼! ਪੁਲਸ ਨੇ ਸਮੇਂ ਸਿਰ ਕੱਸਿਆ ਗਿਆ ਸ਼ਿਕੰਜਾ
NEXT STORY