ਫਿਰੋਜ਼ਪੁਰ (ਪਰਮਜੀਤ ਸੋਢੀ) : ਥਾਣਾ ਮੱਲਾਂਵਾਲਾ ਪੁਲਸ ਨੇ ਗਸ਼ਤ ਅਤੇ ਸਖ਼ਤ ਚੈਕਿੰਗ ਦੌਰਾਨ ਇਕ ਵੱਡੀ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 19 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਖ਼ਿਲਾਫ਼ ਆਬਕਾਰੀ ਐਕਟ ਦੀਆਂ ਧਾਰਾਵਾਂ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸਹਾਇਕ ਥਾਣੇਦਾਰ ਮੇਜਰ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੁਲਸ ਪਾਰਟੀ ਨਾਲ ਗਸ਼ਤ ਦੌਰਾਨ ਕੋਹਾਲਾ ਨੇੜੇ ਖ਼ਾਸ ਮੁਖਬਰ ਤੋਂ ਸੂਚਨਾ ਮਿਲੀ ਸੀ ਕਿ ਅਵਤਾਰ ਸਿੰਘ ਉਰਫ਼ ਰਾਜੂ, ਪੁੱਤਰ ਜੋਗਿੰਦਰ ਸਿੰਘ, ਵਾਸੀ ਕੋਹਾਲਾ, ਨਾਜਾਇਜ਼ ਸ਼ਰਾਬ ਦੀ ਵਿਕਰੀ ਦੇ ਧੰਦੇ ’ਚ ਸ਼ਾਮਲ ਹੈ ਅਤੇ ਵੱਡੀ ਮਾਤਰਾ ’ਚ ਸ਼ਰਾਬ ਲਿਆਉਣ-ਵੇਚਣ ਦਾ ਆਦੀ ਹੈ।
ਇਸ ਸੂਚਨਾ ’ਤੇ ਤੁਰੰਤ ਕਾਰਵਾਈ ਕਰਦਿਆਂ ਪੁਲਸ ਨੇ ਉਕਤ ਵਿਅਕਤੀ ’ਤੇ ਛਾਪੇਮਾਰੀ ਕੀਤੀ ਅਤੇ ਉਸ ਦੇ ਕਬਜ਼ੇ ’ਚੋਂ 19 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ। ਪੁਲਿਸ ਨੇ ਦੱਸਿਆ ਕਿ ਦੋਸ਼ੀ ਨੂੰ ਹਿਰਾਸਤ ’ਚ ਲੈ ਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।
ਅਬੋਹਰ 'ਚ ਕੱਪੜਾ ਵਪਾਰੀ ਦਾ ਕਤਲ, ਇਸ ਗਰੁੱਪ ਨੇ ਜ਼ਿੰਮੇਵਾਰੀ ਲੈਂਦਿਆਂ ਲਿਖਿਆ ਹੁਣ ਪਤਾ ਲੱਗਾ ਅਸੀਂ ਕੌਣ
NEXT STORY