ਬਠਿੰਡਾ (ਸੁਖਵਿੰਦਰ) : ਮੌੜ ਪੁਲਸ ਵੱਲੋਂ ਇਕ ਵਿਅਕਤੀ ਨੂੰ ਕਾਬੂ ਕਰ ਕੇ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਸਤਪਾਲ ਸਿੰਘ ਵਾਸੀ ਭਦੌੜ ਵਾਹਨ ਚੋਰੀ ਕਰਨ ਦਾ ਆਦੀ ਹੈ।
ਉਕਤ ਮੁਲਜ਼ਮ ਵਾਹਨ ਚੋਰੀ ਕਰ ਕੇ ਅੱਗੇ ਵੇਚਦਾ ਹੈ। ਜੇਕਰ ਉਸ ਨੂੰ ਕਾਬੂ ਕੀਤਾ ਜਾਵੇ ਤਾਂ ਚੋਰੀ ਦੇ ਵਾਹਨ ਮਿਲ ਸਕਦੇ ਹਨ। ਪੁਲਸ ਵੱਲੋਂ ਮੋੜ ਵਿਖੇ ਨਾਕੇਬੰਦੀ ਦੌਰਾਨ ਮੁਲਜ਼ਮ ਨੂੰ ਕਾਬੂ ਕਰ ਕੇ ਉਸ ਕੋਲੋਂ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁਲਸ ਵੱਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੰਜਾਬ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, PSEB ਨੇ 1 ਤੋਂ 12ਵੀਂ ਜਮਾਤ ਤੱਕ ਕਿਤਾਬਾਂ ਨੂੰ ਲੈ ਕੇ...
NEXT STORY