ਫਿਰੋਜ਼ਪੁਰ (ਆਨੰਦ) : ਥਾਣਾ ਸਦਰ ਫਿਰੋਜ਼ਪੁਰ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ 60 ਬੋਤਲਾਂ ਨਾਜਾਇਜ਼ ਸ਼ਰਾਬ ਅਤੇ ਇਕ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ 2 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਐੱਚ. ਸੀ. ਪਰਮਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਦੌਰਾਨੇ ਗਸ਼ਤ ਸੀ ਤਾਂ ਇਸ ਦੌਰਾਨ ਖ਼ਾਸ ਮੁਖਬਰ ਦੀ ਇਤਲਾਹ 'ਤੇ ਦੋਸ਼ੀ ਬਾਜ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਝੁੱਗੇ ਨਿਹੰਗਾ ਵਾਲੇ ਫਿਰੋਜ਼ਪੁਰ ਨੂੰ ਪਿੰਡ ਮੱਧਰੇ ਫਾਟਕ ਦੇ ਨੇੜਿਓਂ 60 ਬੋਤਲਾਂ ਨਾਜਾਇਜ਼ ਸ਼ਰਾਬ ਅਤੇ ਪਲਸਰ ਮੋਟਰਸਾਈਕਲ ਸਣੇ ਕਾਬੂ ਕਰਕੇ ਗ੍ਰਿਫ਼ਤਾਰ ਕੀਤਾ ਗਿਆ।
ਇਸ ਦੇ ਨਾਲਹੀ ਦੋਸ਼ੀ ਇੰਟੂ ਪੁੱਤਰ ਗੱਬਰ ਵਾਸੀ ਪਿੰਡ ਝੁੱਗੇ ਨਿਹੰਗਾ ਵਾਲੇ ਮੌਕੇ ਤੋਂ ਭੱਜਣ ਵਿਚ ਕਾਮਯਾਬ ਹੋ ਗਿਆ। ਜਾਂਚਕਰਤਾ ਨੇ ਦੱਸਿਆ ਕਿ ਪੁਲਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਫ਼ਰਾਰ ਹੋਏ ਵਿਅਕਤੀ ਦੀ ਭਾਲ ਕੀਤੀ ਜਾ ਰਹੀ ਹੈ।
ਪੰਜਾਬ ਕਾਂਗਰਸ ਨੇ ਬੁਲਾਈ ਅਹਿਮ ਮੀਟਿੰਗ, ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣ ਤੋਂ ਪਹਿਲਾਂ...
NEXT STORY