ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ, ਵਿਨੋਦ) : ਗੁਰਦਾਸਪੁਰ ਪੁਲਸ ਨੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ਇਕ ਕਿੱਲੋ ਹੈਰੋਇਨ, 50 ਹਜ਼ਾਰ ਰੁਪਏ ਡਰੱਗ ਮਨੀ, ਦੋ ਪਿਸਤੌਲ ਸਮੇਤ ਮੈਗਜ਼ੀਨ ਅਤੇ 5 ਜ਼ਿੰਦਾ ਰੌਂਦ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਐੱਸ. ਪੀ. ਡੀ. ਗੁਰਦਾਸਪੁਰ ਮਨੋਜ ਠਾਕਰ ਵੱਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਪ੍ਰੈੱਸ ਨੋਟ ਅਨੁਸਾਰ ਥਾਣਾ ਸਦਰ ਗੁਰਦਾਸਪੁਰ ਦੀ ਪੁਲਸ ਪਾਰਟੀ ਵੱਲੋਂ ਨਾਕਾਬੰਦੀ ਦੌਰਾਨ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਕਾਰ ਵਿੱਚੋਂ ਉਕਤ ਨਸ਼ੀਲਾ ਪਦਾਰਥ, ਡਰੱਗ ਮਨੀ ਅਤੇ ਹਥਿਆਰ ਬਰਾਮਦ ਹੋਏ।
ਪੁਲਸ ਨੇ ਮੌਕੇ ਤੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਥਾਣਾ ਸਦਰ ਗੁਰਦਾਸਪੁਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਵੱਲੋਂ ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕਰਨ ਉਪਰੰਤ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ ਅਤੇ ਨਸ਼ਾ ਤਸਕਰੀ ਨਾਲ ਜੁੜੇ ਉਸ ਦੇ ਬੈਕਵਰਡ ਤੇ ਫਾਰਵਰਡ ਲਿੰਕਾਂ ਦੀ ਜਾਂਚ ਕੀਤੀ ਜਾਵੇਗੀ। ਪੁਲਸ ਮੁਤਾਬਕ ਫੜ੍ਹੇ ਗਏ ਦੋਸ਼ੀ ਦੀ ਪਛਾਣ ਅਕਾਸ਼ਦੀਪ ਸਿੰਘ ਵਾਸੀ ਅੰਮ੍ਰਿਤਸਰ ਵਜੋਂ ਦੱਸੀ ਗਈ ਹੈ।
ਸਰਪੰਚ ਦੇ ਘਰ ਫਾਇਰਿੰਗ ਕਰਨ ਵਾਲੇ ਪਿੰਡ ਦੇ ਹੀ ਅਰੁਣ ਮਾਕੜ ਸਮੇਤ ਤਿੰਨ 'ਤੇ ਮਾਮਲਾ ਦਰਜ
NEXT STORY