ਤਲਵੰਡੀ ਸਾਬੋ, (ਮੁਨੀਸ਼)- ਤਲਵੰਡੀ ਸਾਬੋ ਦੇ ਪਿੰਡ ਲਹਿਰੀ ਦੇ ਇਕ ਵਿਅਕਤੀ ਨੇ ਆਪਣੀ ਪਤਨੀ ਦੇ ਸਿਰ ’ਤੇ ਘੋਟਣਾ ਮਾਰ ਕੇ ਮੌਤ ਦੇ ਘਾਟ ਉਤਾਰਨ ਵਾਲੇ ਕਥਿਤ ਮੁਲਜ਼ਮ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ।
ਦੱਸਣਾ ਬਣਦਾ ਹੈ ਕਿ 30-31 ਜਨਵਰੀ ਦੀ ਰਾਤ ਨੂੰ ਕਥਿਤ ਤੌਰ ’ਤੇ ਸੁਖਦੇਵ ਸਿੰਘ ਵਲੋਂ ਆਪਣੀ ਪਤਨੀ ਜਸਵਿੰਦਰ ਕੌਰ ਦੇ ਸਿਰ ’ਤੇ ਘੋਟਣਾ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਇੰਨਾ ਹੀ ਨਹੀਂ ਕਥਿਤ ਮੁਲਜ਼ਮ ਨੇ ਮ੍ਰਿਤਕਾ ਦੀ ਲਾਸ਼ ਨੂੰ ਵੀ ਖੁਰਦ-ਬੁਰਦ ਕਰ ਦਿੱਤਾ ਸੀ। ਪੁਲਸ ਨੇ ਮ੍ਰਿਤਕਾ ਦੇ ਭਰਾ ਮਿੱਠੂ ਸਿੰਘ ਦੇ ਬਿਆਨ ’ਤੇ ਸੁਖਦੇਵ ਸਿੰਘ ਵਾਸੀ ਲਹਿਰੀ ਖਿਲਾਫ ਮਾਮਲਾ ਦਰਜ ਕੀਤਾ ਸੀ।
ਪੁਲਸ ਨੇ ਅੱਜ ਗੁਪਤ ਸੂਚਨਾ ਦੇ ਅਧਾਰ ’ਤੇ ਕਥਿਤ ਮੁਲਜ਼ਮ ਸੁਖਦੇਵ ਸਿੰਘ ਨੂੰ ਪਿੰਡ ਲਹਿਰੀ ਦੇ ਬੱਸ ਸਟੈਂਡ ਤੋਂ ਉਸ ਸਮੇਂ ਗ੍ਰਿਫਤਾਰ ਕਰ ਲਿਆ ਜਦੋਂ ਉਹ ਭੱਜਣ ਦੀ ਫਿਰਾਕ ’ਚ ਬੱਸ ਸਟੈਂਡ ਕੋਲ ਖੜ੍ਹਾ ਸੀ। ਥਾਣਾ ਮੁਖੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕੀਤਾ ਜਾ ਰਿਹਾ ਹੈ, ਉਸ ਤੋਂ ਪੁੱਛਗਿੱਛ ਦੌਰਾਨ ਕਈ ਖੁਲਾਸੇ ਹੋਣ ਦੀ ਉਮੀਦ ਹੈ।
ਸੀਮਾ ਸੁਰੱਖਿਆ ਬਲ ਨੇ ਅੰਤਰ ਰਾਸ਼ਟਰੀ ਸਰਹੱਦ ਤੋਂ 18 ਕਰੋੜ ਦੀ ਹੈਰੋਇਨ ਕੀਤੀ ਬਰਾਮਦ
NEXT STORY