ਬਠਿੰਡਾ (ਵਰਮਾ) : ਸਿਵਲ ਲਾਈਨ ਪੁਲਸ ਵਲੋਂ ਮਾਡਲ ਟਾਊਨ ਫੇਜ਼-3 ਵਿੱਚ ਸਥਿਤ ਇੱਕ ਰੈਸਟੋਰੈਂਟ ਵਿੱਚ ਗਾਹਕਾਂ ਨੂੰ ਹੁੱਕਾ ਪਰੋਸਣ ਵਾਲੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਪ੍ਰਿਜ਼ਮ ਰੈਸਟੋਰੈਂਟ ਵਿਚ ਹੁੱਕਾ ਬਾਰ ਚਲਾਇਆ ਜਾ ਰਿਹਾ ਹੈ।
ਪੁਲਸ ਵਲੋਂ ਸੂਚਨਾ ਦੇ ਆਧਾਰ 'ਤੇ ਰੈਸਟੋਰੈਟ ਵਿਚ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਪੁਲਸ ਵਲੋਂ ਮੌਕੇ ਤੋਂ ਮੁਲਜ਼ਮ ਅਮਨਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਆਪਣੇ ਰੈਸਟੋਰੈਂਟ ਵਿਚ ਬਿਨਾਂ ਇਜਾਜ਼ਤ ਤੋਂ ਹੁੱਕਾ ਪਰੋਸ ਰਿਹਾ ਸੀ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ
ਅੰਮ੍ਰਿਤਸਰ 'ਚ ਪੁਲਸ ਨੇ ਚੁੱਕ ਲਏ ਭਿਖਾਰੀ, ਬੱਚਿਆਂ ਸਣੇ ਮੰਗ ਰਹੇ ਸੀ ਭੀਖ, ਦੇਖੋ ਵੀਡੀਓ
NEXT STORY