ਤਰਨਤਾਰਨ(ਰਮਨ)- ਥਾਣਾ ਸਰਹਾਲੀ ਦੀ ਪੁਲਸ ਨੇ ਇਕ ਪੰਜ ਸਾਲਾ ਨਾਬਾਲਿਗ ਕੁੜੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਸਰਹਾਲੀ ਅਧੀਨ ਆਉਂਦੇ ਇਕ ਪਿੰਡ ਦੀ ਨਿਵਾਸੀ ਔਰਤ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸਦੀ ਪੰਜ ਸਾਲ ਦੀ ਧੀ ਨਾਲ ਪਿੰਡ ਦੇ ਹੀ ਇਕ ਵਿਅਕਤੀ ਵੱਲੋਂ ਕਰਿਆਨੇ ਦੀ ਦੁਕਾਨ ਪਿੱਛੇ ਘਰ ਵਿਚ ਲਿਜਾ ਕੇ ਅਸ਼ਲੀਲ ਹਰਕਤਾਂ ਕੀਤੀਆਂ ਗਈਆਂ ਹਨ, ਜਿਸ ਨੂੰ ਉਸਨੇ ਆਪਣੇ ਰਿਸ਼ਤੇਦਾਰਾਂ ਸਮੇਤ ਅੱਖੀਂ ਵੇਖਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਰਹਾਲੀ ਦੇ ਇੰਸਪੈਕਟਰ ਨਰਿੰਦਰ ਕੌਰ ਨੇ ਦੱਸਿਆ ਕਿ ਇਸ ਮਾਮਲੇ ਵਿਚ ਮੁਲਜ਼ਮ ਰਣਬੀਰ ਸਿੰਘ ਨੂੰ ਗ੍ਰਿਫਤਾਰ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਹੋ ਗਈ ਗਰਮੀਆਂ ਦੀ ਸ਼ੁਰੂਆਤ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਰਕਾਰ ਨੇ ਪੂਰੀ ਕੀਤੀ ਗਾਰੰਟੀ, ਮੁੱਖ ਮੰਤਰੀ ਨੇ ਖੁਦ ਦਿੱਤੀ ਜਾਣਕਾਰੀ
NEXT STORY