ਲੁਧਿਆਣਾ (ਅਨਿਲ) : ਐੱਸ. ਟੀ. ਐੱਫ. ਦੀ ਲੁਧਿਆਣਾ ਯੂਨਿਟ ਨੇ ਨਸ਼ਾ ਤਸਕਰਾਂਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ 1 ਮੁਲਜ਼ਮ ਨੂੰ 2 ਕਰੋੜ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਐੱਸ. ਟੀ. ਐੱਫ. ਦੇ ਐੱਸ. ਆਈ. ਮੱਖਣ ਰਾਮ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਦਿੱਤੀ ਕਿ ਇਕ ਨਸ਼ਾ ਤਸਕਰ ਹੈਰੋਇਨ ਦੀ ਖ਼ੇਪ ਲੈ ਕੇ ਆਪਣੇ ਗਾਹਕਾਂ ਨੂੰ ਸਪਲਾਈ ਕਰਨ ਲਈ ਜਾ ਰਿਹਾ ਹੈ, ਜਿਸ ’ਤੇ ਐੱਸ. ਟੀ. ਐੱਫ. ਦੀ ਟੀਮ ਨੇ ਤੁਰੰਤ ਕਾਰਵਾਈ ਕਰਦੇ ਹੋਏ ਡਾਬਾ ਇਲਾਕੇ ’ਚ ਬਸੰਤ ਨਗਰ ’ਚ ਸਪੈਸ਼ਲ ਚੈਕਿੰਗ ਦੌਰਾਨ ਇਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਚੈਕਿੰਗ ਲਈ ਰੋਕਿਆ ਗਿਆ।
ਜਦ ਪੁਲਸ ਟੀਮ ਨੇ ਉਕਤ ਵਿਅਕਤੀ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 410 ਗ੍ਰਾਮ ਹੈਰੋਇਨ, 1 ਇਲੈਕਟ੍ਰਾਨਿਕ ਕੰਡਾ ਅਤੇ 50 ਖ਼ਾਲੀ ਪਲਾਸਟਿਕ ਦੇ ਛੋਟੇ ਲਿਫ਼ਾਫ਼ੇ ਬਰਾਮਦ ਕੀਤੇ ਗਏ। ਪੁਲਸ ਨੇ ਤੁਰੰਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੀ ਪਛਾਣ ਹਰਪਾਲ (37) ਪੁੱਤਰ ਗਿਆਨ ਚੰਦ ਨਿਵਾਸੀ ਕੈਥਲ ਹਰਿਆਣਾ ਹਾਲ ਨਿਵਾਸੀ ਬਸੰਤ ਨਗਰ ਡਾਬਾ ਵਜੋਂ ਕੀਤੀ ਗਈ। ਪੁਲਸ ਨੇ ਮੁਲਜ਼ਮ ਖਿਲਾਫ ਐੱਸ. ਟੀ. ਐੱਫ. ਮੋਹਾਲੀ ’ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ 2 ਕਰੋੜ ਤੋਂ ਉੱਪਰ ਦੀ ਕੀਮਤ ਆਂਕੀ ਜਾ ਰਹੀ ਹੈ।
ਗ੍ਰਿਫ਼ਤਾਰ ਮੁਲਜ਼ਮ ਕਰਿਆਨੇ ਦਾ ਸਾਮਾਨ ਕਰਦਾ ਦੁਕਾਨਾਂ ’ਤੇ ਸਪਲਾਈ
ਐੱਸ. ਟੀ. ਐੱਫ. ਦੇ ਅਧਿਕਾਰੀ ਮੱਖਣ ਰਾਮ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਹਰਪਾਲ ਉਕਤ ਇਲਾਕੇ ’ਚ ਕਰਿਆਨੇ ਦਾ ਸਾਮਾਨ ਸਪਲਾਈ ਕਰਨ ਦਾ ਕੰਮ ਕਰਦਾ ਹੈ, ਜੋ ਪਿਛਲੇ ਕਈ ਸਾਲਾਂ ਤੋਂ ਨਸ਼ਾ ਵੇਚਣ ਦਾ ਵੀ ਕੰਮ ਕਰ ਰਿਹਾ ਹੈ। ਮੁਲਜ਼ਮ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ, ਤਾਂ ਜੋ ਉਸ ਦੇ ਬਾਕੀ ਗਾਹਕਾਂ ਬਾਰੇ ਵੀ ਪੁੱਛਗਿੱਛ ਕੀਤੀ ਜਾ ਸਕੇ।
50 ਘੰਟਿਆਂ ਬਾਅਦ ਨਹਿਰ ’ਚੋਂ ਬਰਾਮਦ ਹੋਈ 14 ਸਾਲਾ ਬੱਚੇ ਦੀ ਲਾਸ਼, ਦੋ ਭੈਣਾਂ ਦਾ ਸੀ ਇਕੱਲਾ ਭਰਾ
NEXT STORY