ਬਰੇਟਾ (ਬਾਂਸਲ) : ਪੁਲਸ ਵੱਲੋਂ ਨਸ਼ਿਆ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਅਧੀਨ ਐੱਸ. ਐੱਸ. ਪੀ. ਮਾਨਸਾ ਡਾ. ਨਾਨਕ ਸਿੰਘ ਦੇ ਦਿਸ਼ਾ-ਨਿਰਦੇਸ਼ ਹੇਠ ਸਥਾਨਕ ਪੁਲਸ ਵੱਲੋਂ ਵੱਡੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਐੱਸ. ਐੱਚ. ਓ. ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਗਸ਼ਤ ਪਾਰਟੀ ਨੇ ਪਿੰਡ ਕੁਲਰੀਆਂ ਦੇ ਸ਼ਮਸ਼ਾਨ ਘਾਟ ਦੀ ਕੰਧ ਦੇ ਨਜ਼ਦੀਕ ਸ਼ੱਕੀ ਹਾਲਤ 'ਚ ਘੁੰਮ ਰਹੇ ਵਿਅਕਤੀ ਬੂਟਾ ਸਿੰਘ ਪੁੱਤਰ ਬੰਤ ਸਿੰਘ ਵਾਸੀ ਖੁੜਾਲ ਕਲਾਂ ਦੀ ਤਲਾਸ਼ੀ ਲਈ ਤਾਂ ਉਸ ਕੋਲੋ 750 ਨਸ਼ੀਲੀਆਂ ਟਰਾਮੋਡੋਲ ਗੋਲੀਆਂ ਬਰਾਮਦ ਹੋਈਆਂ।
ਪੁਲਸ ਨੇ ਮੌਕੇ 'ਤੇ ਉਸ ਨੂੰ ਗ੍ਰਿਫ਼ਤਾਰ ਕਰਦਿਆਂ ਐੱਨ. ਡੀ. ਪੀ. ਸੀ. ਐਕਟ ਅਧੀਨ ਮਾਮਲਾ ਦਰਜ ਕਰਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ 'ਤੇ ਸਹਾਇਕ ਥਾਣੇਦਾਰ ਕਸ਼ਮੀਰ ਸਿੰਘ ਅਤੇ ਪੁਲਸ ਕਰਮੀ ਹਾਜ਼ਰ ਸਨ।
ਚੰਡੀਗੜ੍ਹ ਦਾ ਹੈਰੀਟੇਜ ਫਰਨੀਚਰ ਪੈਰਿਸ 'ਚ 44.95 ਲੱਖ 'ਚ ਹੋਇਆ ਨਿਲਾਮ
NEXT STORY