ਬੀਜਾ (ਬਿਪਨ)— ਅੱਜ ਪੁਲਸ ਚੌਂਕੀ ਕੋਟਾਂ ਦੇ ਇੰਚਾਰਜ ਜਗਜੀਵਨ ਰਾਮ ਵੱਲੋਂ ਨਾਕਾਬੰਦੀ ਦੌਰਾਨ ਸਾਢੇ ਚਾਰ ਕਿਲੋ ਸੋਨਾ ਬਰਾਮਦ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਂਕੀ ਇੰਚਾਰਜ ਜਗਜੀਵਨ ਰਾਮ ਨੇ ਦੱਸਿਆ ਕਿ ਜੀ.ਟੀ. ਰੋਡ ਤੇ ਪੁਲਸ ਪਾਰਟੀ ਵੱਲੋਂ ਨਾਕਾਬੰਦੀ ਦੌਰਾਨ ਦਿੱਲੀ ਸਾਈਡ ਤੋਂ ਕਰੇਟਾ ਗੱਡੀ ਨੰਬਰ ਪੀ.ਬੀ.10ਜੀ.ਐਲ.-7212 ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ 'ਚੋਂ ਸਾਢੇ ਚਾਰ ਕਿਲੋ ਸੋਨਾ ਬਰਾਮਦ ਕੀਤਾ ਗਿਆ। ਪੁੱਛ-ਗਿੱਛ ਕਰਨ ਤੋਂ ਬਾਅਦ ਗੱਡੀ ਚਾਲਕ ਰਾਹੁਲ ਕੁਮਾਰ ਪੁੱਤਰ ਨਰੇਸ਼ ਕੁਮਾਰ ਵਾਸੀ ਹਰਚਰਨ ਨਗਰ ਸਮਰਾਲਾ ਚੌਂਕ ਲੁਧਿਆਣਾ ਨੂੰ ਗ੍ਰਿਫਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਚੌਂਕੀ ਇੰਚਾਰਜ ਨੇ ਦੱਸਿਆ ਕਿ ਇਸ ਸੋਨੇ ਦੀ ਮਾਰਕੀਟ 'ਚ ਕੀਮਤ ਡੇਢ ਕਰੋੜ ਰੁਪਏ ਦੇ ਕਰੀਬ ਬਣਦੀ ਹੈ।
ਕੌਣ ਲਗਾ ਰਿਹੈ ਰਾਹੁਲ ਨੂੰ ਸਿੱਧੂ ਦੀਆਂ ਸ਼ਿਕਾਇਤਾਂ ?
NEXT STORY