ਜਲੰਧਰ (ਮਹੇਸ਼)- ਸਪੈਸ਼ਲ ਟਾਸਕ ਫੋਰਸ (ਐੱਸ.ਟੀ.ਐਫ.) ਜਲੰਧਰ ਰੇਂਜ ਦੀ ਟੀਮ ਨੇ ਐਕਟਿਵਾ ਸਵਾਰ ਇਕ ਨਸ਼ਾ ਸਮੱਗਲਰ ਨੂੰ 1 ਕਿਲੋ 22 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਐੱਸ.ਟੀ.ਐੱਫ. ਦੇ ਏ.ਆਈ.ਜੀ. ਜਗਜੀਤ ਸਿੰਘ ਸਰੋਆ ਨੇ ਦੱਸਿਆ ਕਿ ਐੱਸ.ਆਈ. ਸੰਜੀਵ ਕੁਮਾਰ ਵੱਲੋਂ ਕਾਬੂ ਕੀਤੇ ਉਕਤ ਹੈਰੋਇਨ ਸਮੱਗਲਰ ਦੀ ਪਛਾਣ ਗੁਰਵਿੰਦਰ ਸਿੰਘ ਉਰਫ਼ ਸਚਿਨ ਪੁੱਤਰ ਕੁਲਦੀਪ ਸਿੰਘ ਵਾਸੀ ਗੁਰੂ ਕੀ ਵਡਾਲੀ ਥਾਣਾ ਛੇਹਰਟਾ ਅੰਮ੍ਰਿਤਸਰ ਵਜੋਂ ਹੋਈ ਹੈ।
ਉਹ ਅੰਮ੍ਰਿਤਸਰ ਤੋਂ ਕਿਸੇ ਅਣਪਛਾਤੇ ਵਿਅਕਤੀ ਤੋਂ ਕਿਸੇ ਵਿਅਕਤੀ ਨੂੰ ਹੈਰੋਇਨ ਦੀ ਸਪਲਾਈ ਕਰਨ ਲਈ ਜਾ ਰਿਹਾ ਸੀ ਪਰ ਆਪਣੀ ਮੰਜ਼ਿਲ ’ਤੇ ਪਹੁੰਚਣ ਤੋਂ ਪਹਿਲਾਂ ਹੀ ਉਸ ਨੂੰ ਰਸਤੇ ’ਚ ਐੱਸ.ਟੀ.ਐੱਫ. ਨੇ ਕਾਬੂ ਕਰ ਲਿਆ। ਉਸ ਖ਼ਿਲਾਫ਼ ਥਾਣਾ ਐੱਸ.ਟੀ.ਐੱਫ. ਮੋਹਾਲੀ ’ਚ ਕੇਸ ਦਰਜ ਕੀਤਾ ਗਿਆ ਹੈ। ਉਸ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕਰ ਕੇ ਉਸ ਤੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ ਕਰੋੜਾਂ 'ਚ ਦੱਸੀ ਜਾਂਦੀ ਹੈ।
ਇਹ ਵੀ ਪੜ੍ਹੋ- ਨਹਿਰ 'ਚ ਨਹਾਉਣ ਦੀ 'ਜ਼ਿੱਦ' ਨੇ ਖੋਹ ਲਿਆ 2 ਭੈਣਾਂ ਦਾ 'ਇਕਲੌਤਾ' ਭਰਾ, ਡੁੱਬਣ ਕਾਰਨ ਹੋ ਗਈ ਮੌਤ
ਏ.ਆਈ.ਜੀ. ਸਰੋਆ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਦੀ ਉਮਰ 26 ਸਾਲ ਹੈ। ਬੇਰੋਜ਼ਗਾਰ ਹੋਣ ਕਾਰਨ ਉਸ ਨੇ ਹੈਰੋਇਨ ਵੇਚਣੀ ਸ਼ੁਰੂ ਕਰ ਦਿੱਤੀ। ਪਹਿਲਾਂ ਉਹ ਘੱਟ ਮਾਤਰਾ ’ਚ ਨਸ਼ਾ ਵੇਚਦਾ ਸੀ ਪਰ ਥੋੜ੍ਹੇ ਸਮੇਂ ’ਚ ਅਮੀਰ ਬਣਨ ਲਈ ਉਸ ਨੇ ਵੱਡੀ ਮਾਤਰਾ ’ਚ ਹੈਰੋਇਨ ਵੇਚਣੀ ਸ਼ੁਰੂ ਕਰ ਦਿੱਤੀ। ਜਾਂਚ ’ਚ ਸਾਹਮਣੇ ਆਇਆ ਹੈ ਕਿ ਉਸ ਖ਼ਿਲਾਫ਼ ਪਹਿਲਾਂ ਵੀ ਨਸ਼ਾ ਸਮੱਗਲਿੰਗ ਤੇ ਨਾਜਾਇਜ਼ ਹਥਿਆਰ ਰੱਖਣ ਦੇ 2 ਕੇਸ ਦਰਜ ਹਨ, ਜਿਨ੍ਹਾਂ ’ਚ ਉਹ ਜੇਲ੍ਹ ਵੀ ਜਾ ਚੁੱਕਾ ਹੈ ਪਰ ਜ਼ਮਾਨਤ ’ਤੇ ਬਾਹਰ ਆਉਣ ਤੋਂ ਬਾਅਦ ਵੀ ਉਸ ਨੇ ਗ਼ੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇਣਾ ਬੰਦ ਨਹੀਂ ਕੀਤਾ।
ਇਹ ਵੀ ਪੜ੍ਹੋ- ਮਿਲ ਕੇ ਹਥਿਆਰਾਂ ਦੀ ਨੋਕ 'ਤੇ ਵਾਰਦਾਤਾਂ ਨੂੰ ਅੰਜਾਮ ਦਿੰਦੇ ਸੀ ਭੈਣ-ਭਰਾ, ਇੰਝ ਖੁੱਲ੍ਹਿਆ ਪੂਰਾ ਭੇਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮਿਲ ਕੇ ਹਥਿਆਰਾਂ ਦੀ ਨੋਕ 'ਤੇ ਵਾਰਦਾਤਾਂ ਨੂੰ ਦਿੰਦੇ ਸੀ ਅੰਜਾਮ, ਇੰਝ ਖੁੱਲ੍ਹਿਆ ਲੁਟੇਰੇ ਭੈਣ-ਭਰਾ ਦਾ ਭੇਤ
NEXT STORY