ਜ਼ੀਰਾ (ਰਾਜੇਸ਼ ਢੰਡ) : ਥਾਣਾ ਸਦਰ ਜ਼ੀਰਾ ਦੀ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 15 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਬੀਤੇ ਦਿਨ ਗਸ਼ਤ ਅਤੇ ਚੈਕਿੰਗ ਦੇ ਸਬੰਧੀ ਏਰੀਆ ਦਾਣਾ ਮੰਡੀ ਪਿੰਡ ਮਨਸੂਰ ਵਾਲ ਕਲਾਂ ਪੁੱਜੇ ਤਾਂ ਇਕ ਨੌਜਵਾਨ ਹਰਮਨਦੀਪ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਪਿੰਡ ਰਟੋਲ ਰੋਹੀ ਸ਼ੈੱਡ ਹੇਠਾਂ ਖੜ੍ਹਾ ਵਿਖਾਈ ਦਿੱਤਾ।
ਉਹ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਮੌਕੇ ਤੋਂ ਭੱਜਣ ਲੱਗਾ, ਜਿਸ ਨੂੰ ਪੁਲਸ ਪਾਰਟੀ ਵੱਲੋਂ ਸ਼ੱਕ ਦੇ ਆਧਾਰ ’ਤੇ ਗ੍ਰਿਫ਼ਤਾਰ ਕਰ ਕੇ ਤਲਾਸ਼ੀ ਲਈ ਤਾਂ ਇਸ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਦੱਸਿਆ ਕਿ ਉਕਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਸੂਬੇ ਦੀ ਔਰਤਾਂ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ
NEXT STORY