ਮੋਗਾ (ਅਾਜ਼ਾਦ) - ਮੋਗਾ ਦੇ ਨੇਡ਼ੇ ਪਿੰਡ ਜਲਾਲਾਬਾਦ ਪੁਰਬੀ ਨਿਵਾਸੀ ਨੌਜਵਾਨ ਲਡ਼ਕੇ ਗੁਰਪ੍ਰਤਾਪ ਸਿੰਘ (20) ਵੱਲੋਂ ਉਸਦੇ ਖਿਲਾਫ ਚੱਲ ਰਹੇ ਮੁਕੱਦਮੇ ਤੋਂ ਪ੍ਰੇਸ਼ਾਨ ਹੋ ਕੇ ਗਲੇ ’ਚ ਫਾਹਾ ਪਾ ਕੇ ਆਤਮ-ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਧਰਮਕੋਟ ਦੇ ਹੌਲਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਸਾਨੂੰ ਪਿੰਡ ਦੇ ਸਰਪੰਚ ਅਮਰਜੀਤ ਸਿੰਘ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ, ਜਿਸ ’ਤੇ ਮੈਂ ਅਤੇ ਸੁਖਜੀਤ ਸਿੰਘ, ਮੰਗਲ ਸਿੰਘ ਘਟਨਾ ਸਥਾਨ ’ਤੇ ਪਹੁੰਚੇ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਗੁਰਪ੍ਰਤਾਪ ਸਿੰਘ ਪੁੱਤਰ ਬਲਵੀਰ ਸਿੰਘ ਜੋ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਸੀ, ਦੇ ਖਿਲਾਫ ਕਈ ਮੁਕੱਦਮੇ ਦਰਜ ਸਨ, ਜਿਸ ਕਾਰਨ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਬੀਤੀ 27 ਜੂਨ ਨੂੰ ਵੀ ਉਸਦੀ ਮਾਣਯੋਗ ਅਦਾਲਤ ’ਚ ਪੇਸ਼ੀ ਸੀ, ਉਸਨੂੰ ਲੈ ਕੇ ਉਹ ਬਹੁਤ ਪ੍ਰੇਸ਼ਾਨ ਸੀ ਅਤੇ ਪੇਸ਼ੀ ’ਤੇ ਵੀ ਨਹੀਂ ਗਿਆ। ਅੱਜ ਸਵੇਰੇ ਇਸ ਪ੍ਰੇਸ਼ਾਨੀ ਦੇ ਚੱਲਦੇ ਉਸਨੇ ਜਲਾਲਾਬਾਦ ਪੁਰਬੀ ਦੀ ਦਾਣਾ ਮੰਡੀ ਦੇ ਬੰਦ ਪਏ ਇਕ ਕਮਰੇ ’ਚ ਜਾ ਕੇ ਗਾਡਰ ਨਾਲ ਲਟਕ ਕੇ ਆਤਮ-ਹੱਤਿਆ ਕਰ ਲਈ। ਲੋਕਾਂ ਨੂੰ ਪਤਾ ਲੱਗਣ ’ਤੇ ਉਨ੍ਹਾਂ ਰੋਲਾ ਪਾਇਆ ਅਤੇ ਪੁਲਸ ਨੂੰ ਸੁਚਿਤ ਕੀਤਾ ਗਿਆ।
ਹੌਲਦਾਰ ਗੁਰਦੀਪ ਸਿੰਘ ਨੇ ਕਿਹਾ ਕਿ ਅੱਜ ਗੁਰਪ੍ਰਤਾਪ ਸਿੰਘ ਦੀ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਕਰਵਾਉਣ ਦੇ ਬਾਅਦ ਵਾਰਿਸਾਂ ਨੂੰ ਸੌਂਪ ਦਿੱਤਾ। ਇਸ ਸਬੰਧ ’ਚ ਮ੍ਰਿਤਕ ਦੀ ਮਾਤਾ ਗੁਰਮੀਤ ਕੌਰ ਦੇ ਬਿਆਨਾਂ ’ਤੇ ਅ/ਧ ਧਾਰਾ 174 ਦੀ ਕਾਰਵਾਈ ਕੀਤੀ ਗਈ।
‘ਮਿਸ਼ਨ ਤੰਦਰੁਸਤ ਪੰਜਾਬ’ ਅਧੀਨ 80 ਕਿਲੋ ਪਲਾਸਟਿਕ ਦੇ ਲਿਫਾਫੇ ਕੀਤੇ ਜ਼ਬਤ
NEXT STORY