ਜਲੰਧਰ (ਰਮਨ)– ਗੋਪਾਲ ਨਗਰ ਵਿਚ ਵਿਦੇਸ਼ ਤੋਂ ਆਏ 58 ਸਾਲਾ ਵਿਅਕਤੀ ਨੇ ਡਿਪ੍ਰੈਸ਼ਨ ਕਾਰਨ ਦੇਰ ਰਾਤ ਆਪਣੇ ਘਰ ਵਿਚ ਹੀ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਤਰਸੇਮ ਲਾਲ ਨਿਵਾਸੀ ਗੋਪਾਲ ਨਗਰ ਵਜੋਂ ਹੋਈ ਹੈ। ਸੂਚਨਾ ਮਿਲਣ ’ਤੇ ਪਹੁੰਚੀ ਥਾਣਾ ਨੰਬਰ 2 ਦੀ ਪੁਲਸ ਨੇ ਮੰਗਲਵਾਰ ਦੁਪਹਿਰੇ ਮ੍ਰਿਤਕ ਦੇ ਬੇਟੇ ਸੰਨੀ ਦੇ ਬਿਆਨ ’ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਪੋਸਟਮਾਰਟਮ ਕਰਵਾ ਕੇ ਉਸ ਦੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਚੰਡੀਗੜ੍ਹ 'ਚ ਇਲੈਕਸ਼ਨ ਡਿਊਟੀ ਦੇ ਰਹੇ ਪੰਜਾਬ ਦੇ ਸਰਕਾਰੀ ਮੁਲਾਜ਼ਮ ਪੋਸਟਲ ਬੈਲੇਟ ਰਾਹੀਂ ਨਹੀਂ ਪਾ ਸਕਣਗੇ ਵੋਟ
ਥਾਣਾ ਇੰਚਾਰਜ ਕਮਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਦੇਰ ਰਾਤ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਗੋਪਾਲ ਨਗਰ ਇਲਾਕੇ ਵਿਚ ਉਕਤ ਵਿਅਕਤੀ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ ਹੈ, ਜਿਸ ਤੋਂ ਬਾਅਦ ਉਸਦੇ ਪਰਿਵਾਰਕ ਮੈਂਬਰਾਂ ਨੇ ਉਸਨੂੰ ਇਲਾਜ ਲਈ ਨਿੱਜੀ ਹਸਪਤਾਲ ਵਿਚ ਦਾਖਲ ਕਰਵਾ ਦਿੱਤਾ, ਜਿਥੇ ਮੰਗਲਵਾਰ ਸਵੇਰੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੀ ਟੀਮ ਨੇ ਪਰਿਵਾਰ ਤੋਂ ਪੁੱਛਗਿੱਛ ਕੀਤੀ ਤਾਂ ਮ੍ਰਿਤਕ ਦੇ ਬੇਟੇ ਸੰਨੀ ਨੇ ਦੱਸਿਆ ਕਿ ਉਸ ਦੇ ਪਿਤਾ ਡਿਪ੍ਰੈਸ਼ਨ ਵਿਚ ਰਹਿੰਦੇ ਸਨ। ਉਨ੍ਹਾਂ ਦੇ ਪਰਿਵਾਰ ਨੇ ਕਈ ਵਾਰ ਪੁੱਛਿਆ ਪਰ ਉਨ੍ਹਾਂ ਕਿਸੇ ਨੂੰ ਕੋਈ ਕਾਰਨ ਨਹੀਂ ਦੱਸਿਆ।
ਇਹ ਵੀ ਪੜ੍ਹੋ- ਲੋਕ ਸਭਾ ਚੋਣਾਂ 2024 : 1 ਜੂਨ ਨੂੰ ਇੰਝ ਦਿਖੇਗਾ EVM, ਜਲੰਧਰ ਹਲਕੇ 'ਚ ਇਸ ਤਰ੍ਹਾਂ ਹੋਵੇਗੀ ਉਮੀਦਵਾਰਾਂ ਦੀ ਤਰਤੀਬ
ਪੀੜਤ ਨੇ ਦੱਸਿਆ ਕਿ ਉਹ ਫਾਸਟਫੂਡ ਦਾ ਕੰਮ ਕਰਦਾ ਹੈ ਅਤੇ ਸੋਮਵਾਰ ਨੂੰ ਦੁਕਾਨ ’ਤੇ ਸੀ, ਜਿਥੇ ਉਸ ਨੂੰ ਪਰਿਵਾਰਕ ਮੈਂਬਰਾਂ ਨੇ ਫੋਨ ਕਰ ਕੇ ਦੱਸਿਆ ਕਿ ਉਸ ਦੇ ਪਿਤਾ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ ਹੈ। ਇਸ ਤੋਂ ਬਾਅਦ ਉਹ ਆਪਣੇ ਪਿਤਾ ਨੂੰ ਇਲਾਜ ਵਾਸਤੇ ਹਸਪਤਾਲ ਲੈ ਕੇ ਗਏ, ਜਿਥੇ ਉਨ੍ਹਾਂ ਦੀ ਮੌਤ ਹੋ ਗਈ। ਪੁਲਸ ਨੇ ਖੁਦਕੁਸ਼ੀ ਕਰਨ ਵਾਲੇ ਵਿਅਕਤੀ ਦੇ ਬੇਟੇ ਸੰਨੀ ਦੇ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕਰ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।
ਇਹ ਵੀ ਪੜ੍ਹੋ- ਚੋਣਾਂ ਦੇ ਮੱਦੇਨਜ਼ਰ ਸਰਕਾਰੀ ਮੁਲਾਜ਼ਮਾਂ ਤੇ ਡਾਕਟਰਾਂ ਨੂੰ ਨਹੀਂ ਮਿਲੇਗੀ ਛੁੱਟੀ, ਜੇਲ੍ਹਾਂ 'ਚ ਮੁਲਾਕਾਤਾਂ 'ਤੇ ਵੀ ਲੱਗੀ ਰੋਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸ਼ੁਭਕਰਨ ਦੀ ਮੌਤ ਦੇ ਮਾਮਲੇ ’ਤੇ ਆਈ ਅਹਿਮ ਰਿਪੋਰਟ, ਹਰਿਆਣਾ ਦੀ ਸਰਹੱਦ ’ਤੇ ਵਾਪਰੀ ਸੀ ਇਹ ਅਣਹੋਣੀ
NEXT STORY