ਭਾਦਸੋਂ (ਸੇਵਕ) - ਥਾਣਾ ਭਾਦਸੋਂ ਅਧੀਨ ਆਉਂਦੇ ਪਿੰਡ ਚਾਸਵਾਲ ਦੇ ਇੱਕ 35 ਸਾਲਾ ਨੌਜਵਾਨ ਨੇ ਫਾਹਾ ਲੈ ਆਪਣੀ ਜੀਵਨ-ਲੀਲਾ ਸਮਾਪਤ ਕਰ ਲਈ। ਮਿਲੀ ਜਾਣਕਾਰੀ ਅਨੁਸਾਰ ਸੁਖਵੀਰ ਸਿੰਘ ਪੁੱਤਰ ਲੇਟ ਕਰਤਾਰ ਸਿੰਘ ਵਾਸੀ ਪਿੰਡ ਚਾਸਵਾਲ ਰੋਜ਼ਾਨਾ ਦੀ ਤਰ੍ਹਾਂ ਸਵੇਰੇ 6.30 ਵਜੇ ਟਰੈਕਟਰ ਰਿਪੇਅਰ ਦੀ ਵਰਕਸ਼ਾਪ 'ਚ ਗਿਆ ਸੀ। ਕੁੱਝ ਸਮੇਂ ਬਾਅਦ ਜਦੋਂ ਉਸ ਦਾ 11 ਸਾਲਾ ਪੁੱਤਰ ਚਾਹ ਲੈ ਕੇ ਵਰਕਸ਼ਾਪ ਪੁੱਜਾ ਤਾਂ ਦੇਖਿਆ ਕਿ ਉਸ ਦੇ ਪਿਤਾ ਦੀ ਲਾਸ਼ ਗਾਰਡਰ ਨਾਲ ਲਟਕ ਰਹੀ ਸੀ। ਇਸ 'ਤੇ ਉਸ ਨੇ ਰੌਲਾ ਪਾ ਦਿੱਤਾ। ਨਾਲ ਲਗਦੀ ਮਾਰਕੀਟ ਦੇ ਦੁਕਾਨਦਾਰ ਤੇ ਪਿੰਡ ਵਾਸੀ ਇਕੱਤਰ ਹੋ ਗਏ।
ਸੂਚਨਾ ਮਿਲਦਿਆਂ ਹੀ ਥਾਣਾ ਭਾਦਸੋਂ ਦੇ ਮੁਖੀ ਸੁਰਿੰਦਰ ਸਿੰਘ, ਏ. ਐੱਸ. ਆਈ. ਗੁਰਸ਼ਰਨ ਸਿੰਘ ਤੇ ਹੌਲਦਾਰ ਹਰਜਿੰਦਰ ਸਿੰਘ ਪੁਲਸ ਪਾਰਟੀ ਸਮੇਤ ਘਟਨਾ ਸਥਾਨ 'ਤੇ ਪੁੱਜੇ। ਮ੍ਰਿਤਕ ਸੁਖਵੀਰ ਸਿੰਘ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ। ਪਿੰਡ ਚਾਸਵਾਲ 'ਚ ਮ੍ਰਿਤਕ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
ਅਕਾਲੀ ਲੀਡਰ ਤੇ ਉਸ ਦੀ ਪਤਨੀ 'ਤੇ ਠੱਗੀ ਦਾ ਮਾਮਲਾ ਦਰਜ
NEXT STORY