ਧੂਰੀ (ਸੰਜੀਵ ਜੈਨ) - ਪਿੰਡ ਭਸੌੜ ਵਿਖੇ ਕਰਜ਼ੇ ਦੇ ਭਾਰ ਹੇਠ ਦੱਬੇ ਇਕ ਦਲਿਤ ਨੌਜਵਾਨ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਪਿੰਡ ਦੇ ਮੋਹਤਬਰ ਡਾ. ਅਨਵਰ ਭਸੌੜ ਨੇ ਦੱਸਿਆ ਕਿ ਪਿੰਡ 'ਚ ਕਰਿਆਨੇ ਦੀ ਦੁਕਾਨ ਚਲਾਉਂਦਾ ਦਲਿਤ ਪਰਿਵਾਰ ਦਾ ਰਾਜਪਾਲ ਸਿੰਘ (25) ਪੁੱਤਰ ਕਰਮ ਸਿੰਘ ਆਪਣੇ ਸਿਰ ਚੜ੍ਹੇ 2 ਲੱਖ ਰੁਪਏ ਦੇ ਕਰਜ਼ੇ ਕਾਰਨ ਪ੍ਰੇਸ਼ਾਨ ਰਹਿੰਦਾ ਸੀ ਤੇ ਬੀਤੇ ਦਿਨ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਆਪਣੇ ਪਿੱਛੇ ਪਤਨੀ ਤੇ ਦੋ ਛੋਟੀਆਂ ਬੇਟੀਆਂ ਛੱਡ ਗਿਆ ਹੈ।
ਕਿਸਾਨ ਨੇ ਖੁਦ ਨੂੰ ਲਾਈ ਅੱਗ-ਸ਼ੇਰਪੁਰ, (ਅਨੀਸ਼)- ਪਿੰਡ ਕਾਤਰੋਂ 'ਚ ਅੱਜ ਕਰਜ਼ੇ ਤੋਂ ਪ੍ਰੇਸ਼ਾਨ ਇਕ ਕਿਸਾਨ ਨੇ ਖੁਦ ਨੂੰ ਅੱਗ ਲਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੇ ਲੜਕੇ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਪਿਤਾ ਜਰਨੈਲ ਸਿੰਘ (52) ਪੁੱਤਰ ਜੰਗ ਸਿੰਘ ਵਾਸੀ ਕਾਤਰੋਂ ਕੋਲ 4 ਏਕੜ ਜ਼ਮੀਨ ਸੀ, ਜੋ ਉਸ ਨੇ ਕੁਝ ਸਮਾਂ ਪਹਿਲਾਂ ਵੇਚ ਦਿੱਤੀ ਸੀ। ਉਹ ਆਪਣੇ ਸਿਰ ਚੜ੍ਹੇ ਕਰਜ਼ੇ ਤੋਂ ਪ੍ਰੇਸ਼ਾਨ ਰਹਿੰਦਾ ਸੀ। ਅੱਜ ਉਹ ਰਸੋਈ 'ਚ ਚਾਹ ਪੀਣ ਲਈ ਗਿਆ ਤੇ ਆਪਣੇ 'ਤੇ ਤੇਲ ਪਾ ਕੇ ਖੁਦ ਨੂੰ ਅੱਗ ਲਾ ਲਈ। ਉਸ ਨੂੰ ਸਿਵਲ ਹਸਪਤਾਲ ਧੂਰੀ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮੋਟਰਸਾਈਕਲ ਦੀ ਲਪੇਟ 'ਚ ਆਉਣ ਨਾਲ ਬਜ਼ੁਰਗ ਦੀ ਮੌਤ
NEXT STORY