ਗੁਰਦਾਸਪੁਰ(ਦੀਪਕ)— ਜ਼ਿਲਾ ਗੁਰਦਸਪੁਰ ਅਧੀਨ ਪੈਂਦੇ ਪਿੰਡ ਆਦੀਆਂ ਦੇ ਦੋ ਵਿਅਕਤੀਆਂ 'ਤੇ ਪੁਰਾਣੀ ਰੰਜਿਸ਼ ਦੇ ਚਲਦਿਆਂ ਹਮਲਾ ਕਰਕੇ ਉਨ੍ਹਾਂ ਨੂੰ ਜ਼ਖਮੀ ਅਤੇ ਉਨ੍ਹਾਂ ਤੋਂ 60 ਹਜ਼ਾਰ ਰੁਪਏ ਨਕਦੀ ਅਤੇ ਦੋ ਮੋਬਾਈਲ ਖੋਹ ਕੇ ਫਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖਮੀਆਂ ਨੂੰ ਲੋਕਾਂ ਵੱਲੋਂ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਵਿਚ ਦਾਖਲ ਜ਼ਖਮੀ ਹਰਵਿੰਦਰ ਸਿੰਘ ਪੁੱਤਰ ਝਿਰਮਲ ਸਿੰਘ ਵਾਸੀ ਆਦੀਆਂ ਨੇ ਦੱਸਿਆ ਬੀਤੀ ਰਾਤ 9.30 ਵਜੇ ਦੇ ਕਰੀਬ ਉਹ ਜੈਨਪੁਰ ਤੋਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਦੋਸਤ ਜਸਵੰਤ ਸਿੰਘ ਪੁੱਤਰ ਬਚਨ ਸਿੰਘ ਵਾਸੀ ਜੈਨਪੁਰ ਨਾਲ ਆ ਰਿਹਾ ਸੀ, ਜਦੋਂ ਉਹ ਜੈਨਪੁਰ-ਆਦੀਆਂ ਦੇ ਵਿਚ ਪਹੁੰਚਿਆਂ ਤਾਂ ਪੁਰਾਣੀ ਰੰਜਿਸ਼ ਦੇ ਚਲਦਿਆਂ ਕੁਝ ਲੋਕਾਂ ਨੇ ਸਾਡੇ 'ਤੇ ਰਸਤੇ ਵਿਚ ਘੇਰ ਕੇ ਹਮਲਾ ਕਰ ਦਿੱਤਾ। ਬਾਅਦ ਹਮਲਾਵਰਾਂ ਨੇ ਉਨ੍ਹਾਂ ਤੋਂ 60 ਹਜ਼ਾਰ ਰੁਪਏ ਅਤੇ ਦੋ ਮੋਬਾਈਲ ਵੀ ਖੋਹ ਲਏ ਅਤੇ ਫਰਾਰ ਹੋ ਗਏ। ਇਸ ਸਬੰਧੀ ਥਾਣਾ ਦੋਰਾਂਗਲਾ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ।
ਕੀ ਕਹਿਣਾ ਹੈ ਥਾਣਾ ਦੋਰਾਂਗਲਾ ਦੇ ਮੁਖੀ ਦਾ
ਇਸ ਸਬੰਧੀ ਜਦ ਥਾਣਾ ਦੋਰਾਂਗਲਾ ਦੇ ਮੁਖੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਪੀੜਤ ਨੇ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ ਅਤੇ ਇਸ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਛੇਤੀ ਹੀ ਦੋਸ਼ੀ ਪੁਲਸ ਦੀ ਗ੍ਰਿਫਤ ਵਿਚ ਹੋਣਗੇ।
ਮਨਰੇਗਾ ਰੋਜ਼ਗਾਰ ਅਤੇ ਪਲਾਟਾਂ ਦੀ ਮੰਗ ਨੂੰ ਲੈ ਕੇ ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਨੇ ਕੀਤਾ ਰੋਸ ਪ੍ਰਦਰਸ਼ਨ
NEXT STORY