ਪਟਿਆਲਾ (ਬਲਜਿੰਦਰ) - ਥਾਣਾ ਪਸਿਆਣਾ ਅਧੀਨ ਪੈਂਦੇ ਪਿੰਡ ਪੂਰਬੀਆ ਕਾਲੋਨੀ ਡੇਰਾ ਕਲਿਆਣ ਵਿਖੇ ਪੁਰਾਣੀ ਰੰਜਿਸ਼ ਕਾਰਨ ਰਾਜੇਸ਼ ਕੁਮਾਰ ਪੁੱਤਰ ਜੀਤ ਚੰਦ ਪਿੰਡ ਡੇਰਾ ਪੁਰਬੀਆ ਕਲਿਆਣ ਨੂੰ ਰੱਸੇ ਨਾਲ ਬੰਨ੍ਹ ਕੇ ਕੁੱਟ-ਮਾਰ ਕਰ ਕੇ ਬੁਰਾ ਹਾਲ ਕਰ ਦਿੱਤਾ। ਪੀੜਤ ਵਿਅਕਤੀ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ, ਜਿਥੇ ਸੈਂਚਰੀ ਇਨਕਲੇਵ ਦੀ ਪੁਲਸ ਨੇ ਪੀੜਤ ਰਾਜੇਸ਼ ਕੁਮਾਰ ਦੇ ਬਿਆਨ ਦਰਜ ਕਰ ਲਏ ਹਨ ਅਤੇ ਅੱਗੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਰਾਜੇਸ਼ ਕੁਮਾਰ ਵੱਲੋਂ ਦਰਜ ਕਰਵਾਏ ਬਿਆਨਾਂ ਮੁਤਾਬਕ ਉਹ ਸਕੂਟਰ 'ਤੇ ਸਵਾਰ ਹੋ ਕੇ ਆਪਣੇ ਘਰ ਜਾ ਰਿਹਾ ਸੀ ਤਾਂ ਰਾਸਤੇ 'ਚੋਂ ਲੰਘਣ ਲੱਗਾ ਤਾਂ ਪੁਰਾਣੀ ਰੰਜਿਸ਼ ਕਾਰਨ ਕੁਝ ਵਿਅਕਤੀਆਂ ਨੇ ਪਹਿਲਾਂ ਉਸ ਨੂੰ ਘੇਰ ਲਿਆ ਅਤੇ ਅੰਦਰ ਖਿੱਚ ਕੇ ਲੈ ਗਏ। ਉਨ੍ਹਾਂ ਅੰਦਰ ਰੱਸੇ ਨਾਲ ਬੰਨ੍ਹ ਕੇ ਉਸ ਦੀ ਕੁੱਟ-ਮਾਰ ਕੀਤੀ। ਰਾਜੇਸ਼ ਨੇ ਇਸ ਮਾਮਲੇ 'ਚ ਇਕ ਦਰਜਨ ਤੋਂ ਜ਼ਿਆਦਾ ਵਿਅਕਤੀਆਂ, ਜਿਨ੍ਹਾਂ 'ਚ ਔਰਤਾਂ ਵੀ ਸ਼ਾਮਲ ਹਨ, 'ਤੇ ਦੋਸ਼ ਲਾਇਆ ਹੈ। ਇਸ ਸਬੰਧੀ ਜਦੋਂ ਸੈਂਚਰੀ ਇਨਕਲੇਵ ਦੇ ਇੰਚਾਰਜ ਏ. ਐੱਸ. ਆਈ. ਦੇਵੀ ਰਾਮ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਰਾਜੇਸ਼ ਕੁਮਾਰ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਜੋ ਵੀ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਹੋਵੇਗੀ, ਉਹ ਕੀਤੀ ਜਾਵੇਗੀ।
ਨਸ਼ੀਲੀਆਂ ਗੋਲੀਆਂ ਸਣੇ 1 ਗ੍ਰਿਫਤਾਰ
NEXT STORY