ਲੁਧਿਆਣਾ (ਰਾਮ) : ਲੁਧਿਆਣਾ ਦੀ ਇਕ ਕਥਿਤ ਇਮੀਗ੍ਰੇਸ਼ਨ ਕੰਪਨੀ ਵੱਲੋਂ ਆਸਟ੍ਰੇਲੀਆ ਭੇਜਣ ਦਾ ਝਾਂਸਾ ਦੇ ਕੇ 4.25 ਲੱਖ ਰੁਪਏ ਦੀ ਠੱਗੀ ਮਾਰੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਮੋਤੀ ਨਗਰ ਦੀ ਪੁਲਸ ਨੇ ਇਮੀਗ੍ਰੇਸ਼ਨ ਕੰਪਨੀ ਦੇ 3 ਏਜੰਟਾਂ ਖਿਲਾਫ ਧੋਖਾਦੇਹੀ ਦਾ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਸੁਖਦੇਵ ਸਿੰਘ ਨਿਵਾਸੀ ਬਿਆਸ, ਤਹਿਸੀਲ ਬਾਬਾ ਬਕਾਲਾ, ਜ਼ਿਲ੍ਹਾ ਅੰਮ੍ਰਿਤਸਰ ਨੇ ਦੱਸਿਆ ਕਿ ਇਹ ਠੱਗੀ 27 ਜਨਵਰੀ ਨੂੰ ਸ਼ੁਰੂ ਹੋਈ, ਜਦੋਂ ਉਨ੍ਹਾਂ ਦੀ ਬੇਟੀ ਰਾਜਬੀਰ ਕੌਰ ਨੂੰ ਵਿਦੇਸ਼ ਭੇਜਣ ਦੀ ਯੋਜਨਾ ਬਣਾਈ ਗਈ ਸੀ।
ਸੁਖਦੇਵ ਸਿੰਘ ਮੁਤਾਬਕ ਲੁਧਿਆਣਾ ਦੀ ਇਕ ਕੰਪਨੀ ਨੇ ਦਾਅਵਾ ਕੀਤਾ ਕਿ ਉਹ ਰਾਜਬੀਰ ਕੌਰ ਨੂੰ ਜਲਦ ਹੀ ਆਸਟ੍ਰੇਲੀਆ ਭੇਜ ਦੇਵੇਗੀ। ਇਸ ਕੰਮ ਬਦਲੇ ਉਨ੍ਹਾਂ ਨੇ ਕੁੱਲ 4,25,000 ਦੀ ਦੀ ਮੰਗ ਕੀਤੀ। ਭਰੋਸੇ ’ਚ ਆ ਕੇ ਉਨ੍ਹਾਂ ਨੇ ਇਹ ਰਕਮ ਕੰਪਨੀ ਨੂੰ ਦੇ ਦਿੱਤੀ ਪਰ ਕੰਪਨੀ ਵਲੋਂ ਵਾਅਦਾ ਪੂਰਾ ਨਹੀਂ ਕੀਤਾ ਗਿਆ ਅਤੇ ਨਾ ਹੀ ਪੈਸੇ ਮੋੜੇ ਗਏ।
ਇਹ ਵੀ ਪੜ੍ਹੋ : ਲੁਧਿਆਣਾ 'ਚ ਲੱਗੀ ਭਿਆਨਕ ਅੱਗ, ਕਰੋੜਾਂ ਰੁਪਏ ਦਾ ਨੁਕਸਾਨ
ਪੁਲਸ ਨੇ ਜਾਂਚ ਤੋਂ ਬਾਅਦ 3 ਮੁਲਜ਼ਮਾਂ ’ਤੇ ਕੇਸ ਦਰਜ ਕਰ ਲਿਆ। ਕੰਪਨੀ ਮਾਲਕ ਦਵਿੰਦਰ ਸਿੰਘ, ਰੀਆ ਸ਼ਰਮਾ, ਮਾਹੀ ਰਵੀ ਸੀ. ਈ. ਓ. ਨੇਵਾ ਐਂਟਰਪ੍ਰਾਈਜ਼ਿਜ਼ ਇੰਸਡਟ੍ਰੀਅਲ ਏਰੀਆ-ਏ ਆਰ. ਕੇ. ਰੋਡ, ਚੀਮਾ ਚੌਕ, ਲੁਧਿਆਣਾ ਵਜੋਂ ਹੋਈ ਹੈ। ਸ਼ਿਕਾਇਤ ਮੁਤਾਬਕ ਪੀੜਤ ਧਿਰ ਨੂੰ ਲੰਬੇ ਸਮੇਂ ਤੱਕ ਸਿਰਫ ਝੂਠੇ ਵਾਅਦੇ ਅਤੇ ਤਰੀਕਾਂ ਦਿੱਤੀਆਂ ਜਾਂਦੀਆਂ ਰਹੀਆਂ, ਜਦੋਂ ਉਨ੍ਹਾਂ ਨੇ ਆਪਣੇ ਪੈਸੇ ਵਾਪਸ ਮੰਗੇ ਤਾਂ ਟਾਲ-ਮਟੋਲ ਕਰਨੀ ਸ਼ੁਰੂ ਕਰ ਦਿੱਤੀ ਗਈ ਅਤੇ ਆਖਿਰ ’ਚ ਸੰਪਰਕ ਤੱਕ ਬੰਦ ਕਰ ਦਿੱਤਾ ਗਿਆ। ਥਾਣਾ ਮੋਤੀ ਨਗਰ ਦੀ ਪੁਲਸ ਨੇ ਤਿੰਨੋਂ ਮੁਲਜ਼ਮਾਂ ਖਿਲਾਫ ਧੋਖਾਦੇਹੀ ਅਤੇ ਅਪਰਾਧਿਕ ਸਾਜ਼ਿਸ਼ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਮੁਲਜ਼ਮਾਂ ਮੁਤਾਬਕ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਪੁੱਛਗਿੱਛ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
NEXT STORY